ਨਵੀਂ ਦਿੱਲੀ - ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਘੁਟਾਲੇ 'ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੁਆਰਾ ਗ੍ਰਿਫ਼ਤਾਰੀ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਣਾਏਗੀ। ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ 13 ਸਤੰਬਰ ਨੂੰ ਅਪਲੋਡ ਕੀਤੀ ਗਈ ਕਾਰਨ ਸੂਚੀ ਮੁਤਾਬਕ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਇਸ ਮਾਮਲੇ 'ਚ ਫ਼ੈਸਲਾ ਸੁਣਾਏਗੀ। ਇਸ ਪਟੀਸ਼ਨ ਵਿੱਚ ਜ਼ਮਾਨਤ ਦੀ ਵੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ
ਦੱਸ ਦੇਈਏ ਕਿ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ 'ਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਪਹਿਲਾਂ ਹੀ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਉਦੋਂ ਸੀਬੀਆਈ ਅਤੇ ਕੇਜਰੀਵਾਲ ਨੇ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਸਨ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਣੇਸ਼ ਜੀ ਦੀ ਮੂਰਤੀ ਵਿਸਰਜਨ ਦੌਰਾਨ ਇਕੋ ਪਰਿਵਾਰ ਦੇ 4 ਲੋਕ ਡੁੱਬੇ
NEXT STORY