ਅਹਿਮਦਾਬਾਦ (ਭਾਸ਼ਾ)- ਗੁਜਰਾਤ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖਿਆ ਯੋਗਤਾ ਬਾਰੇ ਉਨ੍ਹਾਂ ਦੀ ਟਿੱਪਣੀਆਂ ਨਾਲ ਸੰਬੰਧਤ ਅਪਰਾਧਕ ਮਾਣਹਾਨੀ ਮਾਮਲੇ 'ਚ ਦੋਹਾਂ ਖ਼ਿਲਾਫ਼ ਜਾਰੀ ਸੰਮਨ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸਿੰਘ ਨੇ ਆਪਣੀਆਂ ਪਟੀਸ਼ਨਾਂ ਰਾਹੀਂ ਗੁਜਰਾਤ ਯੂਨੀਵਰਸਿਟੀ ਵੱਲੋਂ ਦਾਇਰ ਕੇਸ 'ਚ ਹੇਠਲੀ ਅਦਾਲਤ ਵੱਲੋਂ ਜਾਰੀ ਸੰਮਨ ਅਤੇ ਉਸ ਤੋਂ ਬਾਅਦ ਆਏ ਸੈਸ਼ਨ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ 'ਚ ਸੰਮਨ ਖ਼ਿਲਾਫ਼ ਉਨ੍ਹਾਂ ਦੀ ਮੁੜ ਨਿਰੀਖਣ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੇਂਟ ਫੈਕਟਰੀ ਅੱਗ : ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣਗੇ ਅਰਵਿੰਦ ਕੇਜਰੀਵਾਲ
ਜੱਜ ਹਸਮੁੱਖ ਸੁਥਾਰ ਨੇ ਅਰਜ਼ੀਆਂ ਨੂੰ ਖਾਰਜ ਕਰਦੇ ਹੋਏ ਦੋਹਾਂ ਨੇਤਾਵਾਂ ਨੂੰ ਹੇਠਲੀ ਅਦਾਲਤ ਦਾ ਰੁਖ ਕਰਨ ਦਾ ਨਿਰਦੇਸ਼ ਦਿੱਤਾ। ਅਪ੍ਰੈਲ 2016 'ਚ, ਸਾਬਕਾ ਮੁੱਖ ਸੂਚਨਾ ਅਧਿਕਾਰੀ (ਸੀ.ਆਈ.ਸੀ.) ਐੱਮ. ਸ਼੍ਰੀਧਰ ਆਚਾਰਯੁਲੂ ਨੇ ਦਿੱਲੀ ਯੂਨੀਵਰਸਿਟੀ ਅਤੇ ਗੁਜਰਾਤ ਯੂਨੀਵਰਸਿਟੀ (ਜੀ.ਯੂ) ਨੂੰ PM ਮੋਦੀ ਦੀ ਡਿਗਰੀ ਬਾਰੇ ਕੇਜਰੀਵਾਲ ਨੂੰ ਜਾਣਕਾਰੀ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ ਸੀ। ਜੀ.ਯੂ. ਨੇ ਇਸ ਆਦੇਸ਼ ਖ਼ਿਲਾਫ਼ ਹਾਈ ਕੋਰਟ ਦਾ ਰੁਖ ਕੀਤਾ ਅਤੇ ਅਦਾਲਤ ਨੇ ਇਸ 'ਤੇ ਰੋਕ ਲਗਾ ਦਿੱਤੀ। ਗੁਜਰਾਤ ਹਾਈ ਕੋਰਟ ਵਲੋਂ ਸੀ.ਆਈ.ਸੀ. ਦੇ ਆਦੇਸ਼ 'ਤੇ ਰੋਕ ਲਗਾਏ ਜਾਣ ਤੋਂ ਬਾਅਦ ਕੇਜਰੀਵਾਲ ਅਤੇ ਸਿੰਘ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਜੋੜੋ ਨਿਆਏ ਯਾਤਰਾ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਹੋਈ ਬੀਮਾਰ, ਕਰਵਾਉਣ ਪਿਆ ਹਸਪਤਾਲ 'ਚ ਦਾਖ਼ਲ
NEXT STORY