ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਵਿਚ ਹਾਲ ਹੀ ਵਿਚ ਹੋਈਆਂ ਰਾਜ ਸਭਾ ਚੋਣਾਂ 'ਚ 'ਕਰਾਸ ਵੋਟਿੰਗ' ਲਈ ਕਾਂਗਰਸ ਦੇ 6 ਬਾਗੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਵਾਲੇ ਵਿਧਾਨ ਸਭਾ ਸਪੀਕਰ ਦੇ ਹੁਕਮ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੇ ਬੈਂਚ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਦੇ ਦਫ਼ਤਰ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ 'ਚ ਪਟੀਸ਼ਨ ਦਾ ਜਵਾਬ ਦੇਣ ਲਈ ਕਿਹਾ ਹੈ। ਬੈਂਚ ਨੇ ਕਿਹਾ ਕਿ ਜਦੋਂ ਤੱਕ ਹਿਮਾਚਲ ਪ੍ਰਦੇਸ਼ ਦੇ ਬਾਗੀ ਵਿਧਾਇਕਾਂ ਦੀ ਪਟੀਸ਼ਨ ਪੈਂਡਿੰਗ ਹੈ, ਉਨ੍ਹਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਜਾਂ ਵੋਟਿੰਗ ਵਿਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਸ ਨੇ ਕਿਹਾ,"6 ਖ਼ਾਲੀ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਸਬੰਧ ਵਿਚ, ਅਸੀਂ ਇਹ ਦੇਖਾਂਗੇ ਕਿ ਕੀ ਪਟੀਸ਼ਨ ਦੇ ਪੈਂਡਿੰਗ ਰਹਿਣ ਦੌਰਾਨ ਚੋਣ ਕਮਿਸ਼ਨ ਵਲੋਂ ਨੋਟੀਫਾਈ ਚੋਣਾਂ ਨੂੰ ਰੋਕਿਆ ਜਾਣਾ ਚਾਹੀਦਾ।"
ਸੁਪਰੀਮ ਕੋਰਟ ਨੇ ਮਾਮਲੇ 'ਤੇ ਅਗਲੀ ਸੁਣਵਾਈ ਲਈ 6 ਮਈ ਦੀ ਤਾਰੀਖ਼ ਤੈਅ ਕੀਤੀ ਅਤੇ ਬਾਗ਼ੀ ਵਿਧਾਇਕਾਂ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ। ਵਿਧਾਨ ਸਭਾ ਦੀਆਂ 6 ਖ਼ਾਲੀ ਸੀਟਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦੀ ਪ੍ਰਕਿਰਿਆ 7 ਮਈ ਨੂੰ ਸ਼ੁਰੂ ਹੋਈ। 6 ਅਸੰਤੁਸ਼ਟ ਵਿਧਾਇਕਾਂ- ਸੁਧੀਰ ਸ਼ਰਮਾ, ਰਵੀ ਠਾਕੁਰ, ਰਾਜੇਂਦਰ ਰਾਣਾ, ਇੰਦਰ ਦੱਤ ਲਖਨਪਾਲ, ਚੈਤਨਯ ਸ਼ਰਮਾ ਅਤੇ ਦੇਵੇਂਦਰ ਕੁਮਾਰ ਭੁੱਟੋ ਨੂੰ ਸਦਨ 'ਚ ਮੌਜੂਦ ਰਹਿਣ ਅਤੇ ਕਟੌਤੀ ਪ੍ਰਸਤਾਵ ਅਤੇ ਬਜਟ ਦੌਰਾਨ ਹਿਮਾਚਲ ਪ੍ਰਦੇਸ਼ ਸਰਕਾਰ ਦੇ ਪੱਖ 'ਚ ਵੋਟ ਕਰਨ ਲਈ ਕਾਂਗਰਸ ਦੇ ਵਹਿਪ ਦੀ ਉਲੰਘਣਾ ਕਰਨ 'ਤੇ 29 ਫਰਵਰੀ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਦੀ ਅਯੋਗਤਾ ਤੋਂ ਬਾਅਦ ਸਦਨ 'ਚ ਮੈਂਬਰਾਂ ਦੀ ਗਿਣਤੀ 68 ਤੋਂ ਘੱਟ ਕੇ 62 ਰਹਿ ਗਈ, ਜਦੋਂ ਕਿ ਕਾਂਗਰਸ ਵਿਧਾਇਕਾਂ ਦੀ ਗਿਣਤੀ 40 ਤੋਂ ਘੱਟ ਕੇ 34 ਰਹਿ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਾਈਵੇਟ ਹਸਪਤਾਲਾਂ ’ਚ ਸਿਜੇਰੀਅਨ ਦੇ ਮਾਮਲੇ ਵਧੇਰੇ, ਆਮ ਡਿਲੀਵਰੀ ਵਾਲੇ ਜਣੇਪਾ ਘਰ ਰਹਿੰਦੇ ਹਨ ਖ਼ਾਲੀ
NEXT STORY