ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਪਟਾਕਿਆਂ ਦੀਆਂ ਲੜੀਆਂ ਅਤੇ ਬੇਰੀਅਮ ਯੁਕਤ ਪਟਾਕਿਆਂ ਦੇ ਨਿਰਮਾਣ ਅਤੇ ਮਨਜ਼ੂਰੀ ਦੇਣ ਦੀ ਅਪੀਲ ਵਾਲੀਆਂ ਪਟੀਸ਼ਨਾਂ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀਆਂ। ਜੱਜ ਏ.ਐੱਸ.ਬੋਪੰਨਾ ਅਤੇ ਜੱਜ ਐੱਮ.ਐੱਮ. ਸੁੰਦਰੇਸ਼ ਦੀ ਬੈਂਚ ਨੇ ਕਿਹਾ ਕਿ ਅਦਾਲਤ ਨੇ ਪ੍ਰਦੂਸ਼ਣ 'ਤੇ ਰੋਕ ਲਗਾਉਣ ਲਈ ਰਵਾਇਤੀ ਪਟਾਕੇ ਸਾੜਨ ਨੂੰ ਲੈ ਕੇ, ਆਪਣੇ 2018 ਦੀ ਪਾਬੰਦੀ ਅਤੇ ਨਿਰਦੇਸ਼ਾਂ ਨੂੰ ਦੋਹਰਾਇਆ ਹੈ। ਬੈਂਚ ਨੇ ਕਿਹਾ,''ਅਸੀਂ ਪਟਾਕਿਆਂ ਦੀਆਂ ਲੜੀਆਂ ਅਤੇ ਬੇਰੀਅਮ ਯੁਕਤ ਪਟਾਕਿਆਂ ਦੇ ਨਿਰਮਾਣ ਅਤੇ ਵਿਕਰੀ ਦੀ ਮਨਜ਼ੂਰੀ ਦਿੱਤੇ ਜਾਣ ਦੀ ਅਪੀਲ ਕਰਨ ਵਾਲੀਆਂ 2 ਪਟੀਸ਼ਨਾਂ ਖਾਰਜ ਕਰ ਰਹੇ ਹਾਂ। ਅਸੀਂ 2018 ਦੇ ਨਿਰਦੇਸ਼ਾਂ 'ਚ ਦਖ਼ਲਅੰਦਾਜੀ ਨਹੀਂ ਕੀਤੀ ਹੈ ਅਤੇ ਉਨ੍ਹਾਂ ਨੂੰ ਦੋਹਰਾਇਆ ਹੈ।''
ਇਹ ਵੀ ਪੜ੍ਹੋ : ਵਾਤਾਵਰਣ ਮੰਤਰੀ ਦਾ ਵੱਡਾ ਫ਼ੈਸਲਾ, ਪਟਾਕੇ ਚਲਾਉਣ 'ਤੇ ਲੱਗੀ ਪੂਰਨ ਪਾਬੰਦੀ
ਉਸ ਨੇ ਕਿਹਾ ਕਿ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ। ਅਦਾਲਤ ਨੇ 14 ਸਤੰਬਰ ਨੂੰ ਦਿੱਲੀ ਪੁਲਸ ਨੂੰ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ਅਤੇ ਭੰਡਾਰਨ ਲਈ ਅਸਥਾਈ ਲਾਇਸੈਂਸ ਜਾਰੀ ਨਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਉਸ ਨੇ ਪ੍ਰਦੂਸ਼ਣ 'ਤੇ ਰੋਕ ਲਗਾਉਣ ਲਈ 'ਬੇਰੀਅਮ' ਯੁਕਤ ਪਟਾਕਿਆਂ 'ਤੇ ਪਾੰਬਦੀ ਲਗਾਉਣ ਦੀ ਅਪੀਲ ਵਾਲੀ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਉਸ ਨੇ ਕਿਹਾ ਸੀ ਕਿ ਜਦੋਂ ਦਿੱਲੀ ਸਰਕਾਰ ਨੇ ਸਾਰੇ ਪਟਾਕਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ ਤਾਂ ਉਨ੍ਹਾਂ ਦੇ ਗ੍ਰੀਨ ਹੋਣ ਜਾਂ ਨਹੀਂ ਹੋਣ ਦੇ ਆਧਾਰ 'ਤੇ ਉਨ੍ਹਾਂ 'ਚ ਕੋਈ ਭੇਦ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਦਿੱਲੀ-ਐੱਨ.ਸੀ.ਆਰ. 'ਚ 2018 'ਚ ਰਵਾਇਤੀ ਪਟਾਕਿਆਂ 'ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਮਨਜ਼ੂਰੀ ਦਿੱਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜ ਸਭਾ ’ਚ ਖੜਗੇ ਬੋਲੇ- ਮਹਿਲਾ ਰਾਖਵਾਂਕਰਨ ਤੁਰੰਤ ਲਾਗੂ ਕਰੋ, ਨੱਡਾ ਦਾ ਜਵਾਬ- ਸਰਕਾਰ ਨਿਯਮਾਂ ਨਾਲ ਕੰਮ ਕਰਦੀ ਹੈ
NEXT STORY