ਨੈਸ਼ਨਲ ਡੈਸਕ : 2020 ਦੇ ਦਿੱਲੀ ਦੰਗਿਆਂ ਦੌਰਾਨ ਆਈਬੀ ਅਧਿਕਾਰੀ ਅੰਕਿਤ ਸ਼ਰਮਾ ਦੇ ਕਤਲ ਮਾਮਲੇ ਵਿੱਚ ਕੜਕੜਡੂਮਾ ਅਦਾਲਤ ਨੇ ਸਾਬਕਾ ਕੌਂਸਲਰ ਤਾਹਿਰ ਹੁਸੈਨ ਸਮੇਤ ਪੰਜ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਕਿਹਾ ਕਿ ਇਹ ਇੱਕ ਗੰਭੀਰ ਘਟਨਾ ਸੀ ਜਿਸਨੇ ਸਮਾਜ ਨੂੰ ਹਿਲਾ ਕੇ ਰੱਖ ਦਿੱਤਾ। ਦਿੱਲੀ ਪੁਲਸ ਨੇ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ।
ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਪਹਿਲਾਂ ਹੀ ਇਨ੍ਹਾਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ ਪਰ ਅੱਜ ਸਜ਼ਾ ਦਾ ਐਲਾਨ ਕਰ ਦਿੱਤਾ ਗਿਆ। 13 ਜੁਲਾਈ ਨੂੰ ਕੜਕੜਡੂਮਾ ਅਦਾਲਤ ਨੇ ਸਾਬਕਾ ਕੌਂਸਲਰ ਤਾਹਿਰ ਹੁਸੈਨ, ਨਾਜ਼ਿਮ, ਕਾਸਿਮ, ਜਾਵੇਦ ਅਤੇ ਅਨਸ ਨੂੰ ਕਤਲ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਗੰਭੀਰ ਦੋਸ਼ਾਂ ਤਹਿਤ ਦੋਸ਼ੀ ਠਹਿਰਾਇਆ ਸੀ। ਸਜ਼ਾ ਸੁਣਾਉਣ ਦੌਰਾਨ ਦਿੱਲੀ ਪੁਲਸ ਨੇ ਤਾਹਿਰ ਹੁਸੈਨ ਅਤੇ ਹੋਰ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਆਈਬੀ ਅਧਿਕਾਰੀ ਅੰਕਿਤ ਸ਼ਰਮਾ ਦੀ ਲਾਸ਼ ਇੱਕ ਨਾਲੇ ਵਿੱਚੋਂ ਬਰਾਮਦ ਕੀਤੀ ਗਈ ਸੀ।
Credit Card ਤੋਂ ਲੈ ਕੇ ਤਤਕਾਲ ਟਿਕਟਾਂ ਤੱਕ...ਕੱਲ੍ਹ ਤੋਂ ਬਦਲ ਜਾਣਗੇ ਕਈ ਨਿਯਮ, ਸਿੱਧਾ ਤੁਹਾਡੀ ਜੇਬ 'ਤੇ ਪਵੇਗਾ ਅਸਰ
NEXT STORY