ਨੈਸ਼ਨਲ ਡੈਸਕ : ਕਰਨਾਟਕ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਜਬਰ-ਜ਼ਨਾਹ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇਹ ਸਜ਼ਾ ਭਾਰਤੀ ਦੰਡ ਸੰਹਿਤਾ (IPC) ਦੀ ਧਾਰਾ 376 (2) (K) ਦੇ ਤਹਿਤ ਦੋਸ਼ੀ ਪਾਏ ਜਾਣ ਤੋਂ ਬਾਅਦ ਸੁਣਾਈ। ਇਸ ਦੇ ਨਾਲ ਹੀ ਪ੍ਰਜਵਲ ਰੇਵੰਨਾ 'ਤੇ 5 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਗਿਆ ਹੈ। ਸੰਸਦ ਮੈਂਬਰਾਂ/ਵਿਧਾਇਕਾਂ ਲਈ ਵਿਸ਼ੇਸ਼ ਅਦਾਲਤ ਦੇ ਜੱਜ ਸੰਤੋਸ਼ ਗਜਾਨਨ ਭੱਟ ਨੇ ਸ਼ੁੱਕਰਵਾਰ ਨੂੰ 34 ਸਾਲਾ ਪ੍ਰਜਵਲ ਨੂੰ ਜਿਨਸੀ ਸ਼ੋਸ਼ਣ ਅਤੇ ਜਬਰ-ਜ਼ਨਾਹ ਦੇ ਚਾਰ ਮਾਮਲਿਆਂ ਵਿੱਚੋਂ ਇੱਕ ਵਿੱਚ ਦੋਸ਼ੀ ਠਹਿਰਾਇਆ।
ਇਹ ਵੀ ਪੜ੍ਹੋ...ਬਾਥਰੂਮ 'ਚ ਅਚਾਨਕ ਡਿੱਗੇ ਸਿੱਖਿਆ ਮੰਤਰੀ, ਸਿਰ 'ਚ ਲੱਗੀ ਗੰਭੀਰ ਸੱਟ
ਸ਼ਨੀਵਾਰ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ ਸੁਣਵਾਈ ਦੌਰਾਨ ਸਰਕਾਰੀ ਵਕੀਲਾਂ ਨੇ ਪ੍ਰਜਵਲ ਰੇਵੰਨਾ ਲਈ ਉਮਰ ਕੈਦ ਦੀ ਬੇਨਤੀ ਕੀਤੀ ਸੀ। ਇਹ ਮਾਮਲਾ ਹਸਨ ਜ਼ਿਲ੍ਹੇ ਦੇ ਹੋਲੇਨਾਰਸੀਪੁਰਾ ਵਿੱਚ ਰੇਵੰਨਾ ਪਰਿਵਾਰ ਦੇ ਫਾਰਮ ਹਾਊਸ ਵਿੱਚ ਸਹਾਇਕ ਵਜੋਂ ਕੰਮ ਕਰਨ ਵਾਲੀ 48 ਸਾਲਾ ਔਰਤ ਨਾਲ ਸਬੰਧਤ ਹੈ। ਔਰਤ ਨਾਲ 2021 ਵਿੱਚ ਫਾਰਮ ਹਾਊਸ ਅਤੇ ਬੰਗਲੁਰੂ ਵਿੱਚ ਰੇਵੰਨਾ ਦੇ ਘਰ ਵਿੱਚ ਕਥਿਤ ਤੌਰ 'ਤੇ ਦੋ ਵਾਰ ਜਬਰ-ਜ਼ਨਾਹ ਕੀਤਾ ਗਿਆ ਸੀ। ਦੋਸ਼ੀ ਨੇ ਆਪਣੇ ਮੋਬਾਈਲ ਫੋਨ 'ਤੇ ਇਸ ਘਟਨਾ ਨੂੰ ਰਿਕਾਰਡ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਵਿਭਾਗ ਦੀ ਵੱਡੀ ਕਾਰਵਾਈ ; SI ਸਣੇ 4 ਮੁਲਾਜ਼ਮ ਕੀਤੇ Suspend
NEXT STORY