ਬਹਿਰਾਇਚ : ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ 'ਚ ਐਤਵਾਰ ਨੂੰ ਘਾਘਰਾ ਨਦੀ ਨਾਲ ਜੁੜੀ ਨਹਿਰ 'ਚ ਨਹਾਉਣ ਗਏ ਚਚੇਰੇ ਭਰਾ ਅਤੇ ਭੈਣ ਦੀ ਡੁੱਬਣ ਨਾਲ ਮੌਤ ਹੋ ਗਈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਸੂਤਰਾਂ ਨੇ ਦੱਸਿਆ ਕਿ ਲਖੀਮਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਧਰਮਿੰਦਰ (11) ਬਹਿਰਾਇਚ ਜ਼ਿਲ੍ਹੇ ਦੇ ਮੋਤੀਪੁਰ ਥਾਣਾ ਅਧੀਨ ਪੈਂਦੇ ਪਿੰਡ ਮੰਗੌਧੀਆ 'ਚ ਸਥਿਤ ਆਪਣੇ ਨਾਨਕੇ ਘਰ ਆਇਆ ਹੋਇਆ ਸੀ। ਸੂਤਰਾਂ ਅਨੁਸਾਰ ਐਤਵਾਰ ਦੁਪਹਿਰ ਨੂੰ ਧਰਮਿੰਦਰ ਅਤੇ ਉਸ ਦਾ ਚਚੇਰਾ ਭਰਾ ਰਿੰਕੀ (10) ਇਕੱਠੇ ਖੇਡਣ ਲਈ ਘਰੋਂ ਨਿਕਲੇ ਸਨ।
ਇਹ ਵੀ ਪੜ੍ਹੋ - ਬਿਜਲੀ ਦਾ ਜ਼ਿਆਦਾ ਬਿੱਲ ਆਉਣ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਇਸ ਦੌਰਾਨ ਦੋਵੇਂ ਪਿੰਡ ਦੇ ਕਿਨਾਰੇ ਘੱਗਰਾ ਨਦੀ ਨਾਲ ਜੁੜੀ ਨਹਿਰ 'ਚ ਨਹਾਉਣ ਲਈ ਚਲੇ ਗਏ। ਸੂਤਰਾਂ ਨੇ ਦੱਸਿਆ ਕਿ ਬਰਸਾਤ ਦੌਰਾਨ ਨਹਿਰ ਦੇ ਪਾਣੀ ਦਾ ਪੱਧਰ ਵੱਧ ਗਿਆ ਸੀ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਬੱਚੇ ਡੁੱਬ ਗਏ। ਸੂਤਰਾਂ ਮੁਤਾਬਕ ਕੁਝ ਸਮੇਂ ਬਾਅਦ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨਹਿਰ 'ਚ ਤੈਰਦੀਆਂ ਦੇਖੀਆਂ ਗਈਆਂ। ਸੂਤਰਾਂ ਨੇ ਦੱਸਿਆ ਕਿ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਅਮਿਤ ਸ਼ਾਹ ਦਾ ਵੱਡਾ ਐਲਾਨ, ਮੁਫ਼ਤ ਮਿਲਣਗੇ 2 ਸਿਲੰਡਰ, ਬੱਚਿਆਂ ਨੂੰ Laptop
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੋਜ਼ਾਨਾ ਲਾਪਤਾ ਹੋ ਰਹੇ 10 ਬੱਚੇ
NEXT STORY