ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਬੀਤੇ ਇਕ ਦਿਨ 'ਚ ਕੋਰੋਨਾ ਦੇ 50,407 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 4,25,86,544 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 6,10,443 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਕੋਰੋਨਾ ਨਾਲ 804 ਹੋਰ ਲੋਕਾਂ ਦੀ ਮੌਤ ਤੋਂ ਬਾਅਦ, ਸੰਕਰਮਣ ਨਾਲ ਜਾਨ ਗੁਆਉਣ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 5,07,981 ਹੋ ਗਈ। ਦੇਸ਼ 'ਚ ਪਿਛਲੇ 6 ਦਿਨਾਂ ਤੋਂ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਇਕ ਲੱਖ ਤੋਂ ਘੱਟ ਬਣੀ ਹੋਈ ਹੈ। ਦੇਸ਼ 'ਚ ਹਾਲੇ 6,10,443 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 1.43 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 87,359 ਦੀ ਕਮੀ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਵਾਪਸ ਲਏ ਗਏ ਤਿੰਨੋਂ ਖੇਤੀ ਕਾਨੂੰਨ ਮੁੜ ਲਿਆਉਣ ਦੀ ਕੋਈ ਯੋਜਨਾ ਨਹੀਂ : ਤੋਮਰ
ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 97.37 ਫੀਸਦੀ ਹੈ। ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 3.48 ਫੀਸਦੀ ਹੈ ਅਤੇ ਹਫ਼ਤਾਵਾਰ ਦਰ 5.07 ਫੀਸਦੀ ਦਰਜ ਕੀਤੀ ਗਈ। ਦੇਸ਼ 'ਚ ਹੁਣ ਤੱਕ ਕੁੱਲ 4,14,68,120 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕੇ ਦੀਆਂ 172.29 ਕਰੋੜ ਤੋਂ ਵਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਹਿਮਾਚਲ: ਬੇਕਾਬੂ ਹੋ ਕੇ ਬੱਸ ਪਹਾੜੀ ’ਤੇ ਲਟਕੀ, ਅਟਕੇ 30 ਯਾਤਰੀਆਂ ਦੇ ਸਾਹ (ਤਸਵੀਰਾਂ)
NEXT STORY