ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਯਾਨੀ ਕਿ ਅੱਜ ਇਕ ਉੱਚ ਪੱਧਰੀ ਬੈਠਕ ’ਚ ਦੇਸ਼ ਵਿਚ ਕੋਵਿਡ-19 ਦੇ ਮੌਜੂਦਾ ਹਾਲਾਤ ਅਤੇ ਟੀਕਾਕਰਨ ਮੁਹਿੰਮ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਨੇ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਖੇਤਰਾਂ ’ਚ ਜਾਂਚ ਦਾ ਦਾਇਰਾ ਵਧਾਉਣ, ਸਥਾਨਕ ਪੱਧਰ ’ਤੇ ਰੋਕਥਾਮ ਦੀ ਰਣਨੀਤੀ ’ਤੇ ਕੰਮ ਕਰਨ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿਚ ਘਰ-ਘਰ ਜਾ ਕੇ ਜਾਂਚ ਕਰਨ ਅਤੇ ਉੱਥੇ ਸਿਹਤ ਸਬੰਧੀ ਸਾਧਨਾਂ ਨੂੰ ਵਧਾਉਣ ’ਤੇ ਜ਼ੋਰ ਦਿੱਤਾ। ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਮੁਤਾਬਕ ਮੋਦੀ ਨੇ ਆਸ਼ਾ ਅਤੇ ਆਂਗਨਵਾੜੀ ਕਾਮਿਆਂ ਨੂੰ ਕੋਵਿਡ-19 ਖ਼ਿਲਾਫ਼ ਲੜਾਈ ਵਿਚ ਸਾਰੇ ਜ਼ਰੂਰੀ ਸਾਧਨਾਂ ਨਾਲ ਲੈੱਸ ਕਰਨ ਅਤੇ ਪੇਂਡੂ ਖੇਤਰਾਂ ਵਿਚ ਆਕਸੀਜਨ ਦੀ ਸਪਲਾਈ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ।
ਇਹ ਵੀ ਪੜ੍ਹੋ– ਭਾਰਤ ’ਚ 24 ਘੰਟਿਆਂ ’ਚ 3.26 ਲੱਖ ਨਵੇਂ ਮਾਮਲੇ, ਹੁਣ ਤੱਕ 2 ਕਰੋੜ ਤੋਂ ਵੱਧ ਮਰੀਜ਼ ਹੋਏ ਸਿਹਤਯਾਬ
ਜ਼ਿਕਰਯੋਗ ਹੈ ਕਿ ਕੋਵਿਡ-19 ਦੀ ਦੂਜੀ ਲਹਿਰ ਦਰਮਿਆਨ ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਵੇਖਦਿਆਂ ਮੋਦੀ ਲਗਾਤਾਰ ਬੈਠਕਾਂ ਕਰ ਰਹੇ ਹਨ ਅਤੇ ਸਥਿਤੀ ਨੂੰ ਕੰਟਰੋਲ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਇਕ ਪ੍ਰੋਗਰਾਮ ਵਿਚ ਕਿਹਾ ਸੀ ਕਿ ਕੋਰੋਨਾ ਵਾਇਰਸ ਮਹਾਮਾਰੀ ਹੁਣ ਦੇਸ਼ ਦੇ ਪੇਂਡੂ ਇਲਾਕਿਆਂ ਵਿਚ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ। ਇਸ ਲਈ ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਉੱਚਿਤ ਦੂਰੀ ਦਾ ਪਾਲਣ ਕਰਨ ਸਮੇਤ ਬਚਾਅ ਦੇ ਉਪਾਵਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਸੀ। ਕੋਵਿਡ-19 ਮਹਾਮਾਰੀ ਨੂੰ ਇਕ ‘ਅਦ੍ਰਿਸ਼ ਦੁਸ਼ਮਣ’ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਸਰਕਾਰ ਇਸ ਮਹਾਮਾਰੀ ਦੀ ਦੂਜੀ ਲਹਿਰ ਨਾਲ ਮੁਕਾਬਲਾ ਕਰਨ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਦੇਸ਼ ਇਸ ਲੜਾਈ ਵਿਚ ਜਿੱਤ ਹਾਸਲ ਕਰੇਗਾ।
ਇਹ ਵੀ ਪੜ੍ਹੋ– WHO ਦਾ ਦਾਅਵਾ: ਭਾਰਤ ’ਚ ਕਹਿਰ ਢਾਹ ਰਿਹਾ ਕੋਰੋਨਾ ਦਾ ‘ਟ੍ਰਿਪਲ ਮਿਊਟੈਂਟ’ ਪੂਰੀ ਦੁਨੀਆ ਲਈ ਖ਼ਤਰਾ
ਬੈਠਕ ’ਚ ਇਹ ਵੀ ਚਰਚਾ ਹੋਈ ਕਿ ਪਿਛਲੇ ਕੁਝ ਹਫਤਿਆਂ ਵਿਚ ਜਿੱਥੇ ਵਾਇਰਸ ਦੇ ਮਾਮਲੇ ਰੋਜ਼ਾਨਾ ਵੱਧ ਆ ਰਹੇ ਸਨ, ਉੱਥੇ ਕੇਂਦਰ ਅਤੇ ਸੂਬਾਈ ਸਰਕਾਰਾਂ ਤੇ ਸਿਹਤ ਕਾਮਿਆਂ ਦੀਆਂ ਕੋਸ਼ਿਸ਼ਾਂ ਸਦਕਾ ਮਾਮਲੇ ਘੱਟ ਹੋਣ ਲੱਗੇ ਹਨ। ਅਧਿਕਾਰੀਆਂ ਨੇ ਬੈਠਕ ’ਚ ਪ੍ਰਧਾਨ ਮੰਤਰੀ ਦੇ ਸਾਹਮਣੇ ਸੂਬੇ ਅਤੇ ਜ਼ਿਲ੍ਹਾਵਾਰ ਕੋਵਿਡ-19 ਦੀ ਸਥਿਤੀ, ਜਾਂਚ, ਆਕਸੀਜਨ ਦੀ ਉਪਲੱਬਧਤਾ, ਸਿਹਤ ਢਾਂਚੇ ਅਤੇ ਟੀਕਾਕਰਨ ਦੀ ਰੂਪਰੇਖਾ ਬਾਰੇ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸੂਬਿਆਂ ਦੇ ਜ਼ਿਲ੍ਹਿਆਂ ਵਿਚ ਵਾਇਰਸ ਦੇ ਮਾਮਲੇ ਵੱਧ ਹਨ, ਉੱਥੇ ਸਥਾਨਕ ਕੰਟੇਨਮੈਂਟ ਜ਼ੋਨ ਸਮੇਂ ਦੀ ਮੰਗ ਹੈ। ਉਨ੍ਹਾਂ ਨੇ ਕਿਹਾ ਕਿ ਕੋਵਿਡ-19 ਖ਼ਿਲਾਫ਼ ਭਾਰਤ ਦੀ ਲੜਾਈ ਵਿਗਿਆਨਕ ਅਤੇ ਮਾਹਰਾਂ ਦੀ ਰਾਏ ’ਤੇ ਆਧਾਰਿਤ ਹੈ, ਜੋ ਅੱਗੇ ਵੀ ਜਾਰੀ ਰਹੇਗੀ।
ਇਹ ਵੀ ਪੜ੍ਹੋ– ‘ਵਿਸਰਜਨ’ ਦੀ ਉਡੀਕ ’ਚ ਅਸਥੀਆਂ, ਕੁਝ ਆਪਣੇ ਰੱਖ ਕੇ ਭੁੱਲੇ ਤਾਂ ਕਈਆਂ ਨੂੰ ਹੈ ਕੋਰੋਨਾ ਦਾ ਡਰ
ਕੋਰੋਨਾ ਕਾਲ 'ਚ ਇਕ ਹੋਰ ਆਫ਼ਤ, ਹਰਿਆਣਾ 'ਚ ਬਲੈਕ ਫੰਗਸ 'ਨੋਟੀਫ਼ਾਇਡ ਬੀਮਾਰੀ' ਘੋਸ਼ਿਤ
NEXT STORY