ਨਵੀਂ ਦਿੱਲੀ — ਤਾਮਿਲਨਾਡੂ, ਮਹਾਰਾਸ਼ਟਰ ਅਤੇ ਦਿੱਲੀ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਦੇ ਕ੍ਰਮ 74,67 ਅਤੇ 59 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ 'ਚ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਹ ਅੰਕੜਾ 3577 'ਤੇ ਪਹੁੰਚ ਗਈ ਹੈ ਅਤੇ ਇਸ ਵਾਇਰਸ ਕਾਰਣ ਹੁਣ ਤਕ 83 ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟੇ 'ਚ 505 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ।
ਸਿਹਤ ਮੰਤਰਾਲਾ ਦੀ ਐਤਵਾਰ ਨੂੰ ਜਾਰੀ ਰਿਪੋਰਟ ਮੁਤਾਬਕ ਕੋਰੋਨਾ ਵਾਇਰਸ ਦਾ ਕਹਿਰ ਦੇਸ਼ ਦੇ 29 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੀ ਫੈਲ ਚੁੱਕਾ ਹੈ ਅਤੇ ਹਣ ਤਕ 3577 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ 'ਚ 65 ਵਿਦੇਸ਼ੀ ਮਰੀਜ਼ ਵੀ ਸ਼ਾਮਲ ਹਨ। ਕੋਰੋਨਾ ਵਾਇਰਸ ਨਾਲ ਦੇਸ਼ਭਰ 'ਚ ਹੁਣ ਤਕ 83 ਲੋਕਾਂ ਦੀ ਮੌਤ ਹੋਈ ਹੈ। ਜਦਕਿ 267 ਲੋਕ ਠੀਕ ਵੀ ਹੋ ਚੁੱਕੇ ਹਨ। ਦੇਸ਼ 'ਚ ਕੋਰੋਨਾ ਨਾਲ ਮਹਾਰਾਸ਼ਟਰ 'ਚ ਸਭ ਤੋਂ ਜ਼ਿਆਦਾ 490 ਲੋਕ ਪ੍ਰਭਾਵਿਤ ਹਨ ਅਤੇ 24 ਲੋਕਾਂ ਦੀ ਮੌਤ ਹੋਈ ਹੈ। ਦੂਜੇ ਸਥਾਨ 'ਤੇ ਤਾਮਿਲਨਾਡੂ ਹੈ ਜਿਥੇ 485 ਲੋਕ ਪੀੜਤ ਹਨ ਅਤੇ ਤਿੰਨ ਲੋਕਾਂ ਦੀ ਮੌਤ ਹੋਈ ਹੈ।
ਚੰਡੀਗੜ੍ਹ ਪੀ.ਜੀ.ਆਈ. 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ
NEXT STORY