ਨਵੀਂ ਦਿੱਲੀ— ਕੇਂਦਰੀ ਸਿਹਤ ਮੰਤਰਾਲਾ ਨੇ ਬੁੱਧਵਾਰ ਯਾਨੀ ਕਿ ਅੱਜ ਕਿਹਾ ਕਿ ਕੋਵਿਡ-19 ਰੋਕੂ ਟੀਕਾਕਰਨ ’ਚ ਅਮਰੀਕਾ ਨੂੰ ਪਿੱਛੇ ਛੱਡਦੇ ਹੋਏ ਭਾਰਤ ਦੁਨੀਆ ’ਚ ਸਭ ਤੋਂ ਤੇਜ਼ ਟੀਕਾਕਰਨ ਵਾਲਾ ਦੇਸ਼ ਬਣ ਗਿਆ ਹੈ। ਭਾਰਤ ਵਿਚ ਰੋਜ਼ਾਨਾ ਔਸਤਨ 30,93,861 ਖ਼ੁਰਾਕਾਂ ਦਿੱਤੀਆਂ ਜਾ ਰਹੀਆਂ ਹਨ। ਦੇਸ਼ ਵਿਚ ਹੁਣ ਤੱਕ ਕੋਵਿਡ-19 ਟੀਕੇ ਦੀਆਂ 8.70 ਕਰੋੜ ਤੋਂ ਵਧੇਰੇ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਸਵੇਰੇ 7 ਵਜੇ ਤੱਕ ਅੰਤਿਮ ਰਿਪੋਰਟ ਮੁਤਾਬਕ ਕੁਲ 13,32,130 ਸੈਸ਼ਨਾਂ ’ਚ ਟੀਕਿਆਂ ਦੀਆਂ 8,70,77,474 ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ’ਚੋਂ 89,63,724 ਸਿਹਤ ਕਾਮਿਆਂ ਨੂੰ ਕੋਵਿਡ-19 ਦੀ ਪਹਿਲੀ ਖ਼ੁਰਾਕ ਦਿੱਤੀ ਗਈ, ਜਦਕਿ 53,94,913 ਸਿਹਤ ਕਾਮਿਆਂ ਨੂੰ ਦੂਜੀ ਖ਼ੁਰਾਕ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਕੋਰੋਨਾ ਦੀ ਦੂਜੀ ਲਹਿਰ : ਦੇਸ਼ ਲਈ ਅਗਲੇ 4 ਹਫ਼ਤੇ ਬੇਹੱਦ ਜ਼ੋਖਮ ਭਰੇ
ਮੋਹਰੀ ਮੋਰਚਿਆਂ ਯਾਨੀ ਕਿ ਫਰੰਟ ਲਾਈਨ ਦੇ 97,36,629 ਕਾਮਿਆਂ ਨੂੰ ਪਹਿਲੀ ਖ਼ੁਰਾਕ ਅਤੇ 43,12,826 ਕਾਮਿਆਂ ਨੂੰ ਦੂਜੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 60 ਸਾਲ ਤੋਂ ਵਧੇਰੇ ਉਮਰ ਦੇ 3,53,75,953 ਲੋਕਾਂ ਨੂੰ ਪਹਿਲੀ ਖ਼ੁਰਾਕ ਅਤੇ ਇਸੇ ਉਮਰ ਵਰਗ ਦੇ 10,00,787 ਲੋਕਾਂ ਨੂੰ ਦੂਜੀ ਖ਼ੁਰਾਕ ਦਿੱਤੀ ਗਈ ਹੈ। ਉੱਥੇ ਹੀ 45 ਸਾਲ ਤੋਂ 60 ਸਾਲ ਦਰਮਿਆਨ 2,18,60,709 ਲੋਕਾਂ ਨੂੰ ਪਹਿਲੀ ਖ਼ੁਰਾਕ ਅਤੇ 4,31,933 ਲੋਕਾਂ ਨੂੰ ਦੂਜੀ ਖ਼ੁਰਾਕ ਦਿੱਤੀ ਗਈ ਹੈ। ਪਿਛਲੇ 24 ਘੰਟਿਆਂ ਦੇ ਜੇਕਰ ਗੱਲ ਕੀਤੀ ਜਾਵੇ ਤਾਂ 33 ਲੱਖ ਤੋਂ ਵਧੇਰੇ ਕੋਵਿਡ-19 ਰੋਕੂ ਟੀਕੇ ਦੀਆਂ ਖ਼ੁਰਾਕਾਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ: 3 ਦਿਨਾਂ 'ਚ ਦੂਜੀ ਵਾਰ ਦੇਸ਼ 'ਚ ਕੋਰੋਨਾ ਦੇ ਇਕ ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ
ਦੇਸ਼ ਵਿਚ ਕੋਰੋਨਾ ਵਾਇਰਸ ਦੇ ਕੇਸਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਬੁੱਧਵਾਰ ਨੂੰ ਸਭ ਤੋਂ ਵਧੇਰੇ 1,15,736 ਨਵੇਂ ਕੇਸ ਸਾਹਮਮੇ ਆਏ ਹਨ। ਨਵੇਂ ਕੇਸਾਂ ਵਿਚ ਮਹਾਰਾਸ਼ਟਰ, ਛੱਤੀਸਗੜ੍ਹ, ਕਰਨਾਟਕ, ਉੱਤਰ ਪ੍ਰਦੇਸ਼, ਦਿੱਲੀ, ਮੱਧ ਪ੍ਰਦੇਸ਼, ਤਾਮਿਲਨਾਡੂ ਅਤੇ ਕੇਰਲ ਦੀ ਹਿੱਸੇਦਾਰੀ 80.70 ਫ਼ੀਸਦੀ ਰਹੀ। ਪਿਛਲੇ 24 ਘੰਟਿਆਂ ਵਿਚ ਵਾਇਰਸ ਨਾਲ 630 ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਮਿ੍ਰਤਕਾਂ ਦਾ ਅੰਕੜਾ 1.66 ਲੱਖ ਦੇ ਪਾਰ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਇੰਦੌਰ ’ਚ 258 ਲੋਕਾਂ ਨੂੰ ਮਾਸਕ ਨਾ ਪਾਉਣਾ ਪਿਆ ਮਹਿੰਗਾ, ਖਾਣੀ ਪਈ ਜੇਲ ਦੀ ਹਵਾ
ਮਹਾਰਾਸ਼ਟਰ : ਕੋਰੋਨਾ ਨਾਲ ਜਾਨ ਗੁਆਉਣ ਵਾਲੇ 8 ਲੋਕਾਂ ਦਾ ਇਕ ਹੀ ਚਿਖ਼ਾ 'ਤੇ ਅੰਤਿਮ ਸੰਸਕਾਰ
NEXT STORY