ਨਵੀਂ ਦਿੱਲੀ (ਵਾਰਤਾ)— ਦੇਸ਼ 'ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 14,516 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਬੀਮਾਰੀ ਨਾਲ 375 ਹੋਰ ਲੋਕਾਂ ਦੀ ਮੌਤ ਹੋਈ ਹੈ, ਜਦਕਿ 9,120 ਮਰੀਜ਼ ਮਹਾਮਾਰੀ ਤੋਂ ਮੁਕਤ ਹੋਏ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ ਵੱਧ ਕੇ 3,95,048 ਹੋ ਗਈ ਹੈ ਅਤੇ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 12,948 ਹੋ ਗਈ ਹੈ। ਦੂਜੇ ਪਾਸੇ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ 'ਚ ਵੀ ਵੱਡਾ ਇਜਾਫਾ ਹੋ ਰਿਹਾ ਹੈ। ਹੁਣ ਤੱਕ 2,13,831 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ ਅਜੇ ਕੋਰੋਨਾ ਵਾਇਰਸ ਦੇ 1,68,269 ਸਰਗਰਮ ਮਾਮਲੇ ਹਨ। ਇਕ ਰੋਗੀ ਦੇਸ਼ ਛੱਡ ਕੇ ਜਾ ਚੁੱਕਾ ਹੈ। ਦੇਸ਼ ਵਿਚ ਲਗਾਤਾਰ 9ਵੇਂ ਦਿਨ ਵਾਇਰਸ ਦੇ 10 ਹਜ਼ਾਰ ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ।

ਕੋਰੋਨਾ ਮਹਾਮਾਰੀ ਤੋਂ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ਸੂਬਾ ਹੈ, ਜਿੱਥੇ ਪਿਛਲੇ 24 ਘੰਟਿਆਂ ਵਿਚ ਵਾਇਰਸ ਦੇ 3,827 ਮਾਮਲੇ ਦਰਜ ਕੀਤੇ ਗਏ ਹਨ ਅਤੇ 142 ਲੋਕਾਂ ਦੀ ਮੌਤ ਹੋਈ। ਇਸ ਤੋਂ ਬਾਅਦ ਸੂਬੇ ਵਿਚ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 1,24,331 ਅਤੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,893 ਹੋ ਗਈ ਹੈ। ਕੋਰੋਨਾ ਤੋਂ ਪ੍ਰਭਾਵਿਤ ਹੋਣ ਵਾਲਿਆਂ ਵਿਚ ਤਾਮਿਲਨਾਡੂ ਦੂਜੇ ਨੰਬਰ 'ਤੇ ਹੈ, ਜਿੱਥੇ ਕੁੱਲ ਪੀੜਤਾਂ ਦੀ ਗਿਣਤੀ ਹੁਣ 54,449 'ਤੇ ਪਹੁੰਚ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਤੋਂ 666 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਦਿੱਲੀ, ਗੁਜਰਾਤ ਅਤੇ ਉੱਤਰ ਪ੍ਰਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਸਭ ਤੋਂ ਵਧੇਰੇ ਇਜਾਫਾ ਦੇਖਿਆ ਗਿਆ ਹੈ।
ਏਅਰ ਇੰਡੀਆ ਦਾ ਕਾਮਿਆਂ ਨੂੰ ਤੋਹਫ਼ਾ, ਹਫ਼ਤੇ 'ਚ 3 ਦਿਨ ਕੰਮ ਕਰਨ ਦੀ ਕੀਤੀ ਪੇਸ਼ਕਸ਼
NEXT STORY