ਨਵੀਂ ਦਿੱਲੀ— ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਥੰਮ੍ਹਣ ਦਾ ਨਾਮ ਨਹੀਂ ਲੈ ਰਿਹਾ। ਬੁੱਧਵਾਰ ਭਾਵ ਅੱਜ ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 5 ਲੱਖ 85 ਹਜ਼ਾਰ 493 ਹੋ ਗਈ ਹੈ, ਜਿਸ ਵਿਚੋਂ 17 ਹਜ਼ਾਰ 400 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 3 ਲੱਖ 47 ਹਜ਼ਾਰ 979 ਲੋਕ ਠੀਕ ਹੋ ਚੁੱਕੇ ਹਨ, ਜਦਕਿ ਸਰਗਰਮ ਮਾਮਲਿਆਂ ਦੀ ਗਿਣਤੀ 2 ਲੱਖ 20 ਹਜ਼ਾਰ 114 ਹਨ। ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 18 ਹਜ਼ਾਰ 653 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 507 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਓਧਰ ਭਾਰਤੀ ਕੌਂਸਲ ਆਫ਼ ਮੈਡੀਕਲ ਰਿਸਰਚ ਮੁਤਾਬਕ 30 ਜੂਨ ਤੱਕ 88 ਲੱਖ 26 ਹਜ਼ਾਰ 585 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਕੱਲੇ 30 ਜੂਨ ਨੂੰ 2 ਲੱਖ 17 ਹਜ਼ਾਰ 931 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।
ਕੋਰੋਨਾ ਨਾਲ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋਇਆ ਹੈ। ਇੱਥੇ ਕੁੱਲ ਮਰੀਜ਼ਾਂ ਦਾ ਅੰਕੜਾ 1 ਲੱਖ 74 ਹਜ਼ਾਰ 761 ਹੋ ਗਿਆ ਹੈ। ਇਸ ਵਿਚੋਂ 7 ਹਜ਼ਾਰ 855 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 90 ਹਜ਼ਾਰ ਦੇ ਕਰੀਬ ਲੋਕ ਠੀਕ ਹੋ ਚੁੱਕੇ ਹਨ। ਸਰਗਰਮ ਮਾਮਲਿਆਂ ਦੀ ਗਿਣਤੀ 76 ਹਜ਼ਾਰ ਦੇ ਕਰੀਬ ਹੈ।
ਦੂਜੇ ਨੰਬਰ 'ਤੇ ਦਿੱਲੀ ਹੈ, ਜਿੱਥੇ ਕੁੱਲ ਮਰੀਜ਼ਾਂ ਦਾ ਅੰਕੜਾ 87 ਹਜ਼ਾਰ 360 ਹੈ, ਜਿਸ ਵਿਚੋਂ 2,742 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ਵਿਚ ਹੁਣ ਤੱਕ 58 ਹਜ਼ਾਰ ਤੋਂ ਵਧੇਰੇ ਮਰੀਜ਼ ਠੀਕ ਹੋ ਚੁੱਕੇ ਹਨ। ਕੋਰੋਨਾ ਕਾਰਨ ਤੀਜਾ ਪ੍ਰਭਾਵਿਤ ਸੂਬਾ ਤਾਮਿਲਨਾਡੂ ਹੈ, ਜਿੱਥੇ ਮਰੀਜ਼ਾਂ ਦੀ ਕੁੱਲ ਗਿਣਤੀ 90 ਹਜ਼ਾਰ ਨੂੰ ਪਾਰ ਕਰ ਗਈ ਹੈ। ਇੱਥੇ ਹੁਣ ਤੱਕ 1,201 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 50 ਹਜ਼ਾਰ ਤੋਂ ਵਧੇਰੇ ਮਰੀਜ਼ ਠੀਕ ਹੋ ਚੁੱਕੇ ਹਨ।
ਅੱਜ ਤੋਂ ਅਨਲਾਕ-2.0 ਦਾ ਆਗਾਜ਼, ਜਾਣੋ ਕੀ ਰਹੇਗਾ ਬੰਦ ਕੀ ਰਹੇਗਾ ਖੁੱਲ੍ਹਾ
NEXT STORY