ਨਵੀਂ ਦਿੱਲੀ (ਵਾਰਤਾ)— ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਵਾਇਰਸ ਦੇ ਇਕ ਦਿਨ ਵਿਚ ਰਿਕਾਰਡ 5609 ਮਾਮਲੇ ਸਾਹਮਣੇ ਆਉਣ ਨਾਲ ਹੀ ਕੁੱਲ ਪੀੜਤਾਂ ਦੀ ਗਿਣਤੀ 1,12,359 'ਤੇ ਪਹੁੰਚ ਗਈ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 3000 ਤੋਂ ਵਧੇਰੇ ਲੋਕ ਇਸ ਵਾਇਰਸ ਤੋਂ ਨਿਜਾਤ ਪਾ ਚੁੱਕੇ ਹਨ। ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 5609 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪੀੜਤਾਂ ਦੀ ਗਿਣਤੀ 1,12,359 'ਤੇ ਪਹੁੰਚ ਗਈ ਹੈ। ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 45,300 ਹੋ ਗਈ ਹੈ।
ਦੇਸ਼ 'ਚ ਕੁੱਲ ਸਰਗਰਮ ਮਾਮਲੇ 63,624 ਹਨ। ਇਸ ਤੋਂ ਇਕ ਦਿਨ ਪਹਿਲਾਂ 5611 ਨਵੇਂ ਮਾਮਲੇ ਸਾਹਮਣੇ ਆਏ ਸਨ। ਦੇਸ਼ ਵਿਚ ਇਸ ਵਾਇਰਸ ਨਾਲ ਪਿਛਲੇ 24 ਘੰਟਿਆਂ ਵਿਚ 132 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 3435 ਹੋ ਗਈ ਹੈ। ਵਾਇਰਸ ਦੇ ਵੱਧਦੇ ਮਾਮਲਿਆਂ ਦਰਮਿਆਨ ਇਸ ਬੀਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵਿਚ ਵੀ ਇਜਾਫਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਵਿਚ 3002 ਲੋਕ ਇਸ ਵਾਇਰਸ ਤੋਂ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਕੁੱਲ ਗਿਣਤੀ 45,300 ਹੋ ਗਈ ਹੈ।
ਦੇਸ਼ ਵਿਚ ਕੋਰੋਨਾ ਨਾਲ ਸਭ ਤੋਂ ਵਧੇਰੇ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ ਅਤੇ ਕੁੱਲ ਵਾਇਰਸ ਦੇ ਮਾਮਲਿਆਂ ਵਿਚ ਇਕ ਤਿਹਾਈ ਤੋਂ ਵਧੇਰੇ ਹਿੱਸਾ ਇੱਥੋਂ ਦਾ ਹੈ। ਮਹਾਰਾਸ਼ਟਰ ਵਿਚ ਪਿਛਲੇ 24 ਘੰਟਿਆਂ 'ਚ 2161 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਇੱਥੇ ਕੁੱਲ ਪੀੜਤਾਂ ਦੀ ਗਿਣਤੀ 39,297 ਹੋ ਗਈ ਹੈ ਅਤੇ ਕੁੱਲ 1390 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 10,318 ਲੋਕ ਇਸ ਵਾਇਰਸ ਤੋਂ ਠੀਕ ਵੀ ਹੋਏ ਹਨ।
ਕੁਆਰੰਟਾਈਨ ਸੈਂਟਰ ’ਚ ਔਰਤਾਂ ਨੇ ਕੀਤੀ ਬੀਅਰ ਦੀ ਮੰਗ, ਪੂਰੀ ਨਾ ਹੋਣ ਦਾ ਲਾਹੇ ਕੱਪੜੇ
NEXT STORY