ਨਵੀਂ ਦਿੱਲੀ (ਵਾਰਤਾ)— ਦੇਸ਼ 'ਚ ਕੋਰੋਨਾ ਵਾਇਰਸ 'ਕੋਵਿਡ-19' ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,967 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 81,000 ਤੋਂ ਵਧੇਰੇ ਹੋ ਗਈ ਹੈ ਅਤੇ ਇਸ ਦੌਰਾਨ 100 ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਹੁਣ ਤੱਕ 81,970 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ ਅਤੇ 2649 ਲੋਕਾਂ ਦੀ ਮੌਤ ਹੋਈ ਹੈ, ਜਦਕਿ 27,920 ਲੋਕ ਇਸ ਵਾਇਰਸ ਤੋਂ ਪੂਰੀ ਤਰ੍ਹਾਂ ਠੀਕ ਹੋਏ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ ਹੈ।
ਦੱਸ ਦੇਈਏ ਕਿ ਚੀਨ ਦੇ ਹੁਬੇਈ ਸੂਬੇ ਦੇ ਵੁਹਾਨ 'ਚ ਦਸੰਬਰ 2019 ਦੇ ਮੱਧ ਵਿਚ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ ਅਤੇ ਇਸ ਨੇ ਹੁਣ ਤਕ ਦੁਨੀਆ ਭਰ ਦੇ ਕਈ ਦੇਸ਼ਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਚੀਨ 'ਚ ਹੀ ਹੁਣ ਤੱਕ 82,933 ਲੋਕ ਇਸ ਤੋਂ ਪੀੜਤ ਹੋਏ ਹਨ ਅਤੇ 4633 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ 'ਚ ਕੋਰੋਨਾ ਤੋਂ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋਇਆ ਹੈ ਅਤੇ ਇਸ ਕਾਰਨ ਸੂਬੇ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਮਹਾਰਾਸ਼ਟਰ ਵਿਚ 27,524 ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 1019 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 6059 ਲੋਕ ਇਸ ਵਾਇਰਸ ਤੋਂ ਠੀਕ ਵੀ ਹੋਏ ਹਨ।
ਅੰਡਰਵਰਲਡ ਡਾਨ ਮੁਥੱਪਾ ਰਾਏ ਦੀ ਹਸਪਤਾਲ 'ਚ ਮੌਤ, ਮਰਦੇ ਸਮੇਂ ਕਿਹਾ- ਮੈਂ ਵੀ ਦੇਸ਼ ਭਗਤ ਹਾਂ
NEXT STORY