ਨਵੀਂ ਦਿੱਲੀ- ਮਹਾਮਾਰੀ ਕੋਵਿਡ-19 ਦੇ ਇਨਫੈਕਸ਼ਨ ਤੋਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ 'ਚ ਜੁਟੇ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਹਸਪਤਾਲ (ਐੱਲ.ਐੱਨ.ਜੇ.ਪੀ.) ਦੇ ਇਕ ਡਾਕਟਰ ਦੀ ਕੋਰੋਨਾ ਇਨਫੈਕਸ਼ਨ ਨਾਲ ਐਤਵਾਰ ਨੂੰ ਮੌਤ ਹੋ ਗਈ। ਹਸਪਤਾਲ ਸੂਤਰਾਂ ਨੇ ਦੱਸਿਆ ਕਿ ਮ੍ਰਿਤਕ ਡਾਕਟਰ ਅਸੀਮ ਗੁਪਤਾ ਕੋਵਿਡ-19 ਪ੍ਰਬੰਧਨ ਦੇ ਆਈ.ਸੀ.ਯੂ. ਵਾਰਡ 'ਚ ਏਨੇਸਥੀਸੀਆ ਮਾਹਰ ਦੇ ਰੂਪ 'ਚ ਤਾਇਨਾਤ ਸਨ। ਕੋਰੋਨਾ ਵਾਇਰਸ ਨਾਲ ਪੀੜਤ ਹੋਣ 'ਤੇ ਡਾਕਟਰ ਨੂੰ 9 ਜੂਨ ਨੂੰ ਦੱਖਣੀ ਦਿੱਲੀ ਦੇ ਸਾਕੇਤ ਮੈਕਸ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ, ਜਿੱਥੇ ਐਤਵਾਰ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ। ਉਹ ਮੈਕਸ 'ਚ ਆਈ.ਸੀ.ਯੂ. 'ਚ ਸਨ। ਦੇਸ਼ 'ਚ ਕੋਰੋਨਾ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਕੋਰੋਨਾ ਦੇ ਮਾਮਲਿਆਂ 'ਚ ਹਰ ਦਿਨ ਵਾਧਾ ਹੋ ਰਿਹਾ ਹੈ, ਜੋ ਰਿਕਾਰਡ ਬਣਾ ਰਹੇ ਹਨ।
ਸਿਹਤ ਵਿਭਾਗ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 19906 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 528859 ਪਹੁੰਚ ਗਈ ਹੈ। ਇਸ ਵਾਇਰਸ ਨਾਲ ਹੁਣ ਤੱਕ 16095 ਪੀੜਤਾਂ ਦੀ ਮੌਤ ਹੋ ਚੁਕੀ ਹੈ। ਉੱਥੇ ਹੀ 309713 ਇਲਾਜ ਤੋਂ ਬਾਅਦ ਪੂਰੀ ਤਰ੍ਹਾਂ ਸਿਹਤਮੰਦ ਵੀ ਹੋਏ ਹਨ। ਦਿੱਲੀ 'ਚ ਦਿਨੋਂ-ਦਿਨ ਕੋਰੋਨਾ ਭਿਆਨਕ ਰੂਪ ਲੈਂਦਾ ਜਾ ਰਿਹਾ ਹੈ। ਦਿੱਲੀ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 80 ਹਜ਼ਾਰ ਦੇ ਪਾਰ ਪਹੁੰਚ ਗਈ ਹੈ, ਜਦੋਂ ਕਿ ਮੌਤ ਦਾ ਕੁੱਲ ਅੰਕੜਾ 2558 ਤੱਕ ਪਹੁੰਚ ਗਿਆ ਹੈ।
ਭਾਰਤ ਸਰਕਾਰ ਦੇ 'ਵੰਦੇ ਭਾਰਤ ਮਿਸ਼ਨ' 'ਤੇ US ਅਤੇ UAE ਨੇ ਜਤਾਇਆ ਇਤਰਾਜ਼, ਜਾਣੋ ਕਾਰਨ
NEXT STORY