ਅਹਿਮਦਾਬਾਦ (ਭਾਸ਼ਾ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਗਿਆ ਨਹੀਂ ਹੈ ਅਤੇ ਇਹ ਵਾਰ-ਵਾਰ ਰੂਪ ਬਦਲ ਕੇ ਸਾਹਮਣੇ ਆ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਗਲੋਬਲ ਮਹਾਮਾਰੀ ਖ਼ਿਲਾਫ ਚੌਕਸੀ ਵਰਤਣਾ ਜਾਰੀ ਰੱਖਣ ਦੀ ਅਪੀਲ ਵੀ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਨਹੀਂ ਪਤਾ ਕਿ ‘ਬਹਰੂਪੀਆ’ ਕੋਵਿਡ-19 ਫਿਰ ਕਦੋਂ ਸਾਹਮਣੇ ਆ ਜਾਵੇ। ਉਨ੍ਹਾਂ ਨੇ ਕਿਹਾ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਟੀਕਿਆਂ ਦੀ ਕਰੀਬ 185 ਕਰੋੜ ਖੁਰਾਕਾਂ ਦੇਣ ਦਾ ਕੰਮ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ।
ਪ੍ਰਧਾਨ ਮੰਤਰੀ ਨੇ ਕਿਹਾ, ‘‘ਕੋਰੋਨਾ ਵਾਇਰਸ ਇਕ ਵੱਡਾ ਸੰਕਟ ਸੀ ਅਤੇ ਇਹ ਨਹੀਂ ਕਹਿ ਸਕਦੇ ਕਿ ਸੰਕਟ ਖ਼ਤਮ ਹੋ ਗਿਆ ਹੈ। ਇਹ ਕੁਝ ਦੇਰ ਲਈ ਭਾਵੇਂ ਹੀ ਥੰਮ ਗਿਆ ਹੈ ਪਰ ਸਾਨੂੰ ਨਹੀਂ ਪਤਾ ਕਿ ਇਹ ਫਿਰ ਤੋਂ ਕਦੋਂ ਸਾਹਮਣੇ ਆ ਜਾਵੇ। ਇਹ ਇਕ ਬਹਰੂਪੀਆ ਬੀਮਾਰੀ ਹੈ। ਇਸ ਨੂੰ ਰੋਕਣ ਲਈ 185 ਕਰੋੜ ਖ਼ੁਰਾਕਾਂ ਦਿੱਤੀਆਂ ਗਈਆਂ, ਜਿਸ ਨੇ ਦੁਨੀਆ ਨੂੰ ਹੈਰਾਨ ਕਰ ਦਿੱਤਾ। ਇਹ ਤੁਹਾਡੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ। ਉਨ੍ਹਾਂ ਨੇ ਕਿਹਾ ਕਿ ਧਰਤੀ ਮਾਂ ਨੂੰ ਬਚਾਉਣ ਦੀ ਜ਼ਰੂਰਤ ਹੈ। ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲ ’ਚ ਆਯੋਜਿਤ ਕੀਤੇ ਜਾ ਰਹੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਪ੍ਰੋਗਰਾਮ ਤਹਿਤ ਹਰ ਜ਼ਿਲ੍ਹੇ ’ਚ 75 ਅੰਮ੍ਰਿਤ ਸਰੋਵਰ ਬਣਾਉਣ ’ਚ ਮਦਦ ਕਰਨ ਦੀ ਵੀ ਲੋਕਾਂ ਨੂੰ ਅਪੀਲ ਕੀਤੀ।
ਲੱਦਾਖ 'ਚ ਨਿਰਮਾਣ ਅਧੀਨ ਪੁਲ ਹੋਇਆ ਢਹਿ-ਢੇਰੀ, 4 ਕਰਮੀਆਂ ਦੀਆਂ ਲਾਸ਼ਾਂ ਬਰਾਮਦ
NEXT STORY