ਨਵੀਂ ਦਿੱਲੀ— ਕੋਵਿਡ-19 ਦੀ ਵਜ੍ਹਾ ਨਾਲ ਹੁਣ ਤੱਕ 162 ਡਾਕਟਰਾਂ, 107 ਨਰਸਾਂ ਅਤੇ 44 ਆਸ਼ਾ ਵਰਕਰਾਂ ਦੀ ਜਾਨ ਜਾ ਚੁੱਕੀ ਹੈ। ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਰਾਜ ਸਭਾ ਨੂੰ ਮੰਗਲਵਾਰ ਨੂੰ ਇਕ ਪ੍ਰਸ਼ਨ ਦੇ ਲਿਖਤੀ ਉੱਤਰ ਵਿਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਅੰਕੜੇ 22 ਜਨਵਰੀ ਤੱਕ ਸੂਬਿਆਂ ਤੋਂ ਮਿਲੀਆਂ ਸੂਚਨਾਵਾਂ ’ਤੇ ਆਧਾਰਿਤ ਹੈ। ਚੌਬੇ ਤੋਂ ਪੁੱਛਿਆ ਗਿਆ ਕਿ ਕੀ ਮੰਤਰਾਲਾ ਨੇ ਕੋਵਿਡ-19 ਦੀ ਵਜ੍ਹਾ ਨਾਲ ਜਾਨ ਗਵਾਉਣ ਵਾਲੇ ਸਿਹਤ ਕਾਮਿਆਂ ਬਾਰੇ ਭਾਰਤੀ ਡਾਕਟਰ ਸੰਘ ਵਲੋਂ ਦਿੱਤੇ ਗਏ ਅੰਕੜਿਆਂ ਨੂੰ ਆਪਣੇ ਧਿਆਨ ’ਚ ਲਿਆ ਹੈ ਅਤੇ ਇਨ੍ਹਾਂ ਦੀ ਸੱਚਾਈ ਜਾਣਨ ਲਈ ਕੋਸ਼ਿਸ਼ ਕੀਤੀ ਗਈ ਹੈ।
ਇਸ ’ਤੇ ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕਜ ਤਹਿਤ ਬੀਮਾ ਰਾਹਤ ਰਾਸ਼ੀ ਦੀ ਵੰਡ ਦੀ ਪ੍ਰਕਿਰਿਆ ਵਿਕੇਂਦਰੀਕ੍ਰਿਤ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਤਾਬਕ ਕੋਵਿਡ-19 ਤੋਂ ਪ੍ਰਭਾਵਿਤ ਅਤੇ ਜਾਨ ਗਵਾਉਣ ਵਾਲੇ ਵਿਅਕਤੀ ਦੀ ਤਸਦੀਕ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਜਾਂ ਕੇਂਦਰ ਸਰਕਾਰ ਦੇ ਸਬੰਧ ਅਹੁਦਾ ਅਧਿਕਾਰੀਆਂ ਦੀ ਹੈ। ਮੰਤਰੀ ਨੇ ਦੱਸਿਆ ਕਿ ਦਾਅਵੇ ਲਈ ਜ਼ਰੂਰੀ ਪ੍ਰਮਾਣ ਉਹ ਸਿਹਤ ਸੰਸਥਾ ਜਾਂ ਦਫ਼ਤਰ ਕਰਦਾ ਹੈ, ਜਿੱਥੇ ਪੀੜਤ ਕੰਮ ਕਰਦਾ ਸੀ। ਇਸ ਤੋਂ ਬਾਅਦ ਸਬੰਧਤ ਅਧਿਕਾਰੀ ਉਸ ਨੂੰ ਅੱਗੇ ਵਧਾਉਂਦੇ ਹਨ ਅਤੇ ਦਾਅਵੇ ਨੂੰ ਬੀਮਾ ਕੰਪਨੀ ਦੇ ਸਾਹਮਣੇ ਪੇਸ਼ ਕਰਦੇ ਹਨ।
ਪ੍ਰਿਯੰਕਾ ਦਾ ਸਰਕਾਰ ਤੋਂ ਸਵਾਲ- ਪ੍ਰਧਾਨ ਮੰਤਰੀ ਜੀ, ਆਪਣੇ ਕਿਸਾਨਾਂ ਨਾਲ ਹੀ ਯੁੱਧ
NEXT STORY