ਨਵੀਂ ਦਿੱਲੀ— ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਮੰਤਰਾਲਾ ਨੇ ਰੋਜ਼ਾਨਾ ਵਾਂਗ ਮੰਗਲਵਾਰ ਭਾਵ ਅੱਜ ਵੀ ਪ੍ਰੈੱਸ ਕਾਨਫਰੰਸ ਕੀਤੀ। ਸਿਹਤ ਮੰਤਰਾਲਾ ਮੁਤਾਬਕ ਦੇਸ਼ 'ਚ ਹੁਣ ਤਕ ਪੀੜਤ ਮਰੀਜ਼ਾਂ ਦੇ 10,363 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 339 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਨਾਲ 31 ਲੋਕਾਂ ਦੀ ਮੌਤ ਹੋਈ ਅਤੇ 1211 ਨਵੇਂ ਕੇਸ ਸਾਹਮਣੇ ਆਏ ਹਨ। ਵਾਇਰਸ ਤੋਂ ਹੁਣ ਤਕ 1,036 ਲੋਕ ਠੀਕ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ 'ਚ 2 ਲੱਖ 31 ਹਜ਼ਾਰ 902 ਕੋਰੋਨਾ ਦੇ ਟੈਸਟ ਕੀਤੇ ਗਏ ਹਨ।
ਸਿਹਤ ਮੰਤਰਾਲਾ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਾਕਡਾਊਨ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਲਾਕਡਾਊਨ ਦਾ ਸਮਾਂ 3 ਮਈ ਤੱਕ ਵਧਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਸਕ ਪਹਿਨਣ ਨੂੰ ਜ਼ਰੂਰੀ ਦੱਸਿਆ, ਇਸ ਤੋਂ ਇਲਾਵਾ ਉਨ੍ਹਾਂ ਨੇ ਗਰਮ ਪਾਣੀ ਪੀਣ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਲਾਕਡਾਊਨ ਦੀ ਸਹੀ ਢੰਗ ਪਾਲਣਾ ਕੀਤੀ ਜਾਵੇ।
ਗ੍ਰਹਿ ਮੰਤਰਾਲਾ ਨੇ ਕਿਹਾ ਕਿ ਗਰੀਬਾਂ ਨੂੰ 3 ਮਹੀਨੇ ਤਕ ਦਾ 5 ਕਿਲੋ ਫਰੀ ਰਾਸ਼ਨ ਦਿੱਤਾ ਜਾਵੇਗਾ। ਰਾਸ਼ਨ ਦੀ ਸਪਲਾਈ 'ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। ਸਿਹਤ ਮੰਤਰਾਲਾ, ਗ੍ਰਹਿ ਮੰਤਰਾਲਾ ਅਤੇ ਇੰਡੀਅਨ ਕੌਂਸਲ ਫਾਰ ਮੈਡੀਕਲ ਰਿਸਰਚ ਨੇ ਕਿਹਾ ਕਿ ਕੱਲ ਅਸੀਂ ਦੱਸਿਆ ਕਿ ਸਾਡੇ ਕੋਲ ਕਿੱਟਾਂ ਹਨ, ਜੋ 6 ਹਫਤੇ ਤੱਕ ਚਲ ਸਕਦੀਆਂ ਹਨ। ਅਸੀਂ ਆਰ. ਟੀ-ਪੀ. ਸੀ. ਆਰ ਕਿੱਟ ਲਈ 33 ਲੱਖ ਕਿੱਟਾਂ ਦੇ ਆਰਡਰ ਕਰ ਰਹੇ ਹਾਂ ਅਤੇ 37 ਲੱਖ ਰੈਪਿਡ ਕਿੱਟ ਦੇ ਕਿਸੇ ਵੀ ਸਮੇਂ ਆਉਣ ਦੀ ਉਮੀਦ ਹੈ। ਪ੍ਰੈੱਸ ਕਾਨਫਰੰਸ ਵਿਚ ਸਿਹਤ ਮੰਤਰਾਲਾ ਵਲੋਂ ਜਾਣਕਾਰੀ ਦਿੱਤੀ ਗਈ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 179 ਮਰੀਜ਼ ਇਲਾਜ ਮਗਰੋਂ ਠੀਕ ਹੋਏ ਹਨ।
ਪ੍ਰੇਮਿਕਾ ਨੂੰ ਭਜਾਉਣ ਲਈ ਦਾਦੀ ਦੀ ਮੌਤ ਦੇ ਬਹਾਨੇ ਬਣਾਇਆ ਕਰਫਿਊ ਪਾਸ, ਗ੍ਰਿਫਤਾਰ
NEXT STORY