ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਦੇ ਮਾਮਲਿਆਂ ਵਿਚ ਹੋਏ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਐਤਵਾਰ ਕੌਮੀ ਰਾਜਧਾਨੀ ਵਿਖੇ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲਿਆ। ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿਚ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਮੰਤਰੀ ਤੇ ਅਧਿਕਾਰੀ ਸ਼ਾਮਲ ਹੋਏ।
ਬੈਠਕ ਪਿੱਛੋਂ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੀ ਜਾਂਚ ਹੁਣ ਦੁੱਗਣੀ ਕੀਤੀ ਜਾਵੇਗੀ। ਛੱਤਰਪੁਰ ਕੇਂਦਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਡੀ.ਆਰ.ਡੀ.ਓ. ਕੇਂਦਰ ਵਿਚ 300 ਅਤੇ ਆਈ.ਸੀ.ਯੂ. ਵਿਚ ਵੀ ਹੋਰ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ।
24 ਘੰਟਿਆਂ 'ਚ ਸਾਹਮਣੇ ਆਏ 7340 ਨਵੇਂ ਮਾਮਲੇ
ਦੱਸ ਦੇਈਏ ਕਿ ਦਿੱਲੀ 'ਚ ਕੋਰੋਨਾ ਦੇ ਮਾਮਲਿਆਂ ਨੇ ਦਿੱਲੀ ਸਰਕਾਰ ਨੂੰ ਚਿੰਤਾ 'ਚ ਪਾ ਦਿੱਤਾ ਹੈ। ਦਿੱਲੀ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਦੇ 7340 ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੇ ਚੱਲਦੇ 96 ਲੋਕਾਂ ਦੀ ਮੌਤ ਵੀ ਹੋਈ ਹੈ। ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਦਿੱਲੀ 'ਚ 7519 ਹੋ ਗਈ ਹੈ। ਕੁੱਲ ਪਾਜ਼ੇਟਿਵ ਗਿਣਤੀ ਦੀ ਗੱਲ ਕਰੀਏ ਤਾਂ ਦਿੱਲੀ 'ਚ 4, 82,170 ਹੋ ਗਈ ਹੈ। ਦਿੱਲੀ 'ਚ ਕੁੱਲ ਐਕਟਿਵ ਕੇਸ ਦੀ ਗਿਣਤੀ 44456 ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ 'ਚ 7117 ਮਰੀਜ਼ ਠੀਕ ਹੋਏ ਹਨ। ਜਿਸ ਤੋਂ ਬਾਅਦ ਠੀਕ ਹੋਏ ਲੋਕਾਂ ਦੀ ਕੁੱਲ ਗਿਣਤੀ 4,30,195 ਹੋ ਗਈ ਹੈ।
ਕੇਜਰੀਵਾਲ ਨੇ 11 ਵਿਧਾਇਕਾਂ ਨੂੰ ਜ਼ਿਲ੍ਹਾ ਵਿਕਾਸ ਕਮੇਟੀਆਂ ਦੇ ਪ੍ਰਧਾਨ ਦੇ ਰੂਪ 'ਚ ਕੀਤਾ ਨਾਮਜ਼ਦ
NEXT STORY