ਨਵੀਂ ਦਿੱਲੀ (ਵਾਰਤਾ)- ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਦੇਸ਼ ਭਰ 'ਚ ਵਧਦੇ ਮਾਮਲਿਆਂ ਦਰਮਿਆ ਕੇਂਦਰੀ ਗ੍ਰਹਿ ਮੰਤਰਾਲਾ ਨੇ ਕੋਰੋਨਾ ਸੰਬੰਧੀ ਪ੍ਰੋਟੋਕਾਲ ਅਤੇ ਦਿਸ਼ਾ-ਨਿਰਦੇਸ਼ਾਂ 'ਤੇ ਅਮਲ ਦੀ ਮਿਆਦ ਆਉਣ ਵਾਲੀ 31 ਜਨਵਰੀ ਤੱਕ ਵਧਾ ਦਿੱਤੀ ਹੈ ਅਤੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਇਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਸੋਮਵਾਰ ਨੂੰ ਸਾਰੇ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਮੰਤਰਾਲਿਆਂ ਅਤੇ ਵਿਭਾਗਾਂ ਨੂੰ ਚਿੱਠੀ ਲਿਖ ਕੇ ਇਸ ਬਾਰੇ ਆਦੇਸ਼ ਜਾਰੀ ਕੀਤੇ। ਇਹ ਆਦੇਸ਼ ਆਫ਼ਤ ਪ੍ਰਬੰਧਨ ਐਕਟ 2005 ਦੇ ਅਧੀਨ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬੂਸਟਰ ਡੋਜ਼ ਨੂੰ ਲੈ ਕੇ ਅਹਿਮ ਖ਼ਬਰ- ਜਾਣੋ, ਦੂਜੀ ਡੋਜ਼ ਤੋਂ ਬਾਅਦ ਕਿੰਨਾ ਹੋਵੇਗਾ ਅੰਤਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀਰਵਾਰ ਨੂੰ ਦੇਸ਼ ਭਰ 'ਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਤੋਂ ਜਾਰੀ ਆਦੇਸ਼ 'ਚ ਕਿਹਾ ਗਿਆ ਹੈ ਕਿ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕੋਰੋਨਾ ਸੰਕਰਮਣ ਦੀ ਸਥਿਤੀ ਅਨੁਸਾਰ ਭੀੜ 'ਤੇ ਕੰਟਰੋਲ ਲਈ ਸਥਾਨਕ ਪੱਧਰ 'ਤੇ ਜ਼ਰੂਰੀ ਪਾਬੰਦੀਆਂ ਲਗਾਉਣ। ਉਨ੍ਹਾਂ ਤੋਂ ਸਮਾਜਿਕ ਦੂਰੀ ਦਾ ਪਾਲਣ ਯਕੀਨੀ ਕਰਨ ਲਈ ਜ਼ਰੂਰਤ ਅਨੁਸਾਰ ਧਾਰਾ 144 ਲਾਗੂ ਕਰਨ ਨੂੰ ਵੀ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕੋਰੋਨਾ ਮਹਾਮਾਰੀ ਅਤੇ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਇਸ ਨਾਲ ਨਜਿੱਠਣ ਲਈ ਮੰਗਲਵਾਰ ਨੂੰ ਚੌਕਸੀ ਉਪਾਅ ਲਾਗੂ ਕਰਨ ਲਈ ਕਿਹਾ ਸੀ। ਇਨ੍ਹਾਂ ਉਪਾਵਾਂ 'ਤੇ ਅਮਲ ਨੂੰ ਹੁਣ ਆਉਣ ਵਾਲੀ 31 ਜਨਵਰੀ ਤੱਕ ਵਧਾਇਆ ਜਾ ਰਿਹਾ ਹੈ। ਸ਼੍ਰੀ ਭੱਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਇਨ੍ਹਾਂ ਉਪਾਵਾਂ ਅਤੇ ਦਿਸ਼ਾ-ਨਿਰਦੇਸ਼ਾਂ ਨੂੰ ਦੇਸ਼ ਭਰ 'ਚ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਇਨ੍ਹਾਂ ਦਾ ਉਲੰਘਣ ਕਰਨ ਵਾਲਿਆਂ ਵਿਰੁੱਧ ਆਫ਼ਤ ਪ੍ਰਬੰਧਨ ਐਕਟ ਦੀਆਂ ਧਾਰਾਵਾਂ 51 ਤੋਂ 60 ਦੇ ਪ੍ਰਬੰਧਾਂ ਅਤੇ ਆਈ.ਪੀ.ਸੀ. ਦੀ ਧਾਰਾ 188 ਅਤੇ ਹੋਰ ਕਾਨੂੰਨੀ ਪ੍ਰਬੰਧਾਂ ਦੇ ਅਧੀਨ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
PM ਮੋਦੀ ਨੇ ਹਿਮਾਚਲ 'ਚ 11 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
NEXT STORY