ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ ਸ਼ੁੱਕਰਵਾਰ ਨੂੰ 150 ਕਰੋੜ ਕੋਰੋਨਾ ਟੀਕੇ ਲਗਾਉਣ ਦਾ ਅੰਕੜਾ ਪਾਰ ਕਰ ਲਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਮਨਸੁਖ ਮਾਂਡਵੀਆ ਨੇ ਇਕ ਟਵੀਟ 'ਚ ਇਹ ਜਾਣਕਾਰੀ ਦਿੰਦੇ ਹੋਏ ਇਸ ਨੂੰ ਇਤਿਹਾਸਕ ਉਪਲੱਬਧੀ ਕਰਾਰ ਦਿੱਤਾ।
ਸ਼੍ਰੀ ਮਾਂਡਵੀਆ ਨੇ ਕਿਹਾ,''ਇਤਿਹਾਸਕ ਕੋਸ਼ਿਸ਼, ਇਤਿਹਾਸਕ ਉਪਲੱਬਧੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਸਿਹਤ ਕਰਮੀਆਂ ਦੀ ਅਵਿਰਲ ਮਿਹਨਤ ਨਾਲ ਦੇਸ਼ ਨੇ ਅੱਜ 150 ਕਰੋੜ ਕੋਰੋਨਾ ਵੈਕਸੀਨ ਲਗਾਉਣ ਦਾ ਇਤਿਹਾਸਕ ਅੰਕੜਾ ਪਾਰ ਕਰ ਲਿਆ ਹੈ। ਜਦੋਂ ਸਾਰੇ ਮਿਲ ਕੇ ਕੋਸ਼ਿਸ਼ ਕਰਦੇ ਹਨ ਤਾਂ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ।''
ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ਮਾਮਲਾ : SC 'ਚ ਕੇਂਦਰ ਬੋਲਿਆ- ਦੋਸ਼ੀਆਂ ਨਾਲ ਚਾਹ ਪੀ ਰਹੇ ਸਨ ਪੁਲਸ ਵਾਲੇ
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
PM ਮੋਦੀ ਦੀ ਸੁਰੱਖਿਆ ਮਾਮਲਾ : ਗ੍ਰਹਿ ਮੰਤਰਾਲਾ ਨੇ ਬਠਿੰਡਾ ਦੇ SSP ਨੂੰ 'ਕਾਰਨ ਦੱਸੋ' ਨੋਟਿਸ ਕੀਤਾ ਜਾਰੀ
NEXT STORY