ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ 'ਚ 12 ਤੋਂ 14 ਸਾਲ ਦੇ ਉਮਰ ਵਰਗ ਦੇ ਬੱਚਿਆਂ ਦਾ ਕੋਰੋਨਾ ਰੋਕੂ ਟੀਕਾਕਰਨ 16 ਮਾਰਚ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ 'ਚ ਹੁਣ 60 ਤੋਂ ਵਧ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਰੋਕੂ ਟੀਕਿਆਂ ਦੀ ਬੂਸਟਰ ਖ਼ੁਰਾਕ ਦਿੱਤੀ ਜਾਵੇਗੀ। ਪਹਿਲਾਂ ਇਸ ਉਮਰ ਵਰਗ ਦੇ ਗੰਭੀਰ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਵੀ ਇਹ ਖ਼ੁਰਾਕ ਦਿੱਤੀ ਜਾ ਰਹੀ ਸੀ। 12 ਤੋਂ 14 ਦੇ ਉਮਰ ਵਰਗ ਦੇ ਬੱਚਿਆਂ ਨੂੰ ਹੈਦਰਾਬਾਦ ਸਥਿਤ 'ਬਾਇਓਲਾਜਿਕਲ ਇਵਾਂਸ' ਵਲੋਂ ਨਿਰਮਿਤ ਕੋਰੋਨਾ ਰੋਕੂ 'ਕੋਰਬੋਵੈਕਸ' ਟੀਕੇ ਦੀ ਖੁਰਾਕ ਦਿੱਤੀ ਜਾਵੇਗੀ।
ਮਾਂਡਵੀਆ ਨੇ ਟਵੀਟ ਕੀਤਾ,''ਬੱਚੇ ਸੁਰੱਖਿਅਤ ਤਾਂ ਦੇਸ਼ ਸੁਰੱਖਿਅਤ। ਮੈਨੂੰ ਦੱਸਦੇ ਹੋਏ ਖ਼ੁਸ਼ੀ ਹੈ ਕਿ 16 ਮਾਰਚ ਤੋਂ 12 ਤੋਂ 13 ਅਤੇ 13 ਤੋਂ 14 ਸਾਲ ਦੇ ਉਮਰ ਵਰਗ ਦੇ ਬੱਚਿਆਂ ਦਾ ਕੋਰੋਨਾ ਰੋਕੂ ਟੀਕਾਕਰਨ ਸ਼ੁਰੂ ਹੋ ਰਿਹਾ ਹੈ। ਨਾਲ ਹੀ 60 ਤੋਂ ਵਧ ਉਮਰ ਦੇ ਸਾਰੇ ਲੋਕ ਹੁਣ ਬੂਸਟਰ ਖ਼ੁਰਾਕ ਲੈ ਸਕਣਗੇ। ਮੇਰਾ ਬੱਚਿਆਂ ਦੇ ਪਰਿਵਾਰਾਂ ਅਤੇ 60 ਸਾਲ ਤੋਂ ਵਧ ਉਮਰ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਟੀਕਾ ਜ਼ਰੂਰ ਲਗਵਾਉਣ।'' ਸਿਹਤ ਮੰਤਰਾਲਾ ਨੇ ਇਕ ਬਿਆਨ 'ਚ ਕਿਹਾ ਕਿ ਕੇਂਦਰ ਸਰਕਾਰ ਨੇ ਵਿਗਿਆਨੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ 12-13 ਸਾਲ ਅਤੇ 13-14 ਸਾਲ ਉਮਰ ਵਰਗ ਦੇ (2008 ਤੋਂ 2010 'ਚ ਜਨਮੇ) ਬੱਚਿਆਂ ਲਈ ਕੋਰੋਨਾ ਰੋਕੂ ਟੀਕਾਕਰਨ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਸਿੱਖਿਆ ਮੰਤਰੀ ਦਾ ਯੂਕ੍ਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਬਾਰੇ ਵੱਡਾ ਬਿਆਨ
NEXT STORY