ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਯਾਨੀ ਕਿ ਅੱਜ ਪੰਜਾਬ, ਕਰਨਾਟਕ, ਬਿਹਾਰ ਅਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨਾਲ ਉਨ੍ਹਾਂ ਦੇ ਸੂਬਿਆਂ ’ਚ ਕੋਰੋਨਾ ਵਾਇਰਸ ਦੇ ਹਾਲਾਤ ਨੂੰ ਲੈ ਕੇ ਚਰਚਾ ਕੀਤੀ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀਆਂ ਨੇ ਉਨ੍ਹਾਂ ਨੂੰ ਮਹਾਮਾਰੀ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦੀ ਵੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ; ਦੇਸ਼ ’ਚ ਲਗਾਤਾਰ ਚੌਥੇ ਦਿਨ 4 ਲੱਖ ਤੋਂ ਵੱਧ ਕੇਸ, 4,092 ਮਰੀਜ਼ਾਂ ਨੇ ਤੋੜਿਆ ਦਮ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਮਹਾਮਾਰੀ ਦੇ ਹਾਲਾਤ ਦਾ ਜਾਇਜ਼ਾ ਲੈਣ ਅਤੇ ਸੁਝਾਅ ਦੇਣ ਲਈ ਪਿਛਲੇ ਕੁਝ ਦਿਨਾਂ ਤੋਂ ਸੂਬੇ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਉੱਪ ਰਾਜਪਾਲਾਂ ਨਾਲ ਫੋਨ ਜਾਂ ਵੀਡੀਓ ਕਾਨਫਰੰਸ ਜ਼ਰੀਏ ਗੱਲ ਕਰ ਰਹੇ ਹਨ।
ਇਹ ਵੀ ਪੜ੍ਹੋ : ਹਸਪਤਾਲਾਂ 'ਚ ਇਲਾਜ ਲਈ ਹੁਣ ਕੋਰੋਨਾ ਟੈਸਟ ਜ਼ਰੂਰੀ ਨਹੀਂ, ਕੇਂਦਰ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਜ਼ਿਕਰਯੋਗ ਹੈ ਕਿ ਭਾਰਤ ਵਿਚ ਕੋਰੋਨਾ ਦੀ ਦੂਜੀ ਲਹਿਰ ਬੇਹੱਦ ਖ਼ਤਰਨਾਕ ਹੁੰਦੀ ਜਾ ਰਹੀ ਹੈ। ਇਕ ਦਿਨ ਵਿਚ ਕੋਰੋਨਾ ਲਾਗ ਦੇ 4,03,738 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 2,22,96,414 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ’ਚ 4,092 ਹੋਰ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਕੁੱਲ ਮਿ੍ਰਤਕਾਂ ਦੀ ਗਿਣਤੀ 2,42,362 ਹੋ ਗਈ।
ਇਹ ਵੀ ਪੜ੍ਹੋ : PM ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਫੋਨ ’ਤੇ ਕੀਤੀ ਗੱਲ, ਕੋਰੋਨਾ ਆਫ਼ਤ ’ਤੇ ਹੋਈ ਚਰਚਾ
ਮਮਤਾ ਬੈਨਰਜੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਮੈਡੀਕਲ ਉਪਕਰਣ ਅਤੇ ਦਵਾਈਆਂ 'ਤੇ ਨਾ ਲੱਗੇ ਟੈਕਸ
NEXT STORY