ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਇਜਾਫਾ ਹੋ ਰਿਹਾ ਹੈ। ਸੋਮਵਾਰ ਭਾਵ ਅੱਜ ਸਿਹਤ ਮੰਤਰਾਲਾ ਵਲੋਂ ਜਾਰੀ ਅਪਡੇਟ ਮੁਤਾਬਕ ਦੇਸ਼ 'ਚ ਕੁੱਲ ਮਰੀਜ਼ਾਂ ਦਾ ਅੰਕੜਾ 2,56,611 ਹੈ, ਜਿਸ 'ਚੋਂ 7,135 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਕੋਰੋਨਾ ਵਾਇਰਸ ਨੂੰ ਮਾਤ ਦੇਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵਧੀ ਹੈ। ਦੇਸ਼ 'ਚ 1,24,095 ਲੋਕ ਠੀਕ ਹੋ ਚੁੱਕੇ ਹਨ। ਕੁੱਲ ਮਿਲਾ ਕੇ 1,25,381 ਕੇਸ ਅਜੇ ਵੀ ਸਰਗਰਮ ਹਨ।
ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 9,983 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ ਇਸੇ ਸਮੇਂ ਦੌਰਾਨ 206 ਲੋਕਾਂ ਦੀ ਮੌਤ ਹੋਈ ਹੈ। ਮਹਾਰਾਸ਼ਟਰ ਇਸ ਮਹਾਮਾਰੀ ਨਾਲ ਦੇਸ਼ ਵਿਚ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਸੂਬੇ ਵਿਚ ਪਿਛਲੇ 24 ਘੰਟਿਆਂ ਅੰਦਰ 3,007 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 91 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਹੀ ਸੂਬੇ ਵਿਚ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 85,975 ਅਤੇ ਇਸ ਜਾਨਲੇਵਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3,060 ਹੋ ਗਈ ਹੈ। ਇਸ ਵਾਇਰਸ ਤੋਂ ਕੁੱਲ 39,314 ਲੋਕ ਰੋਗ ਮੁਕਤ ਹੋ ਗਏ ਹਨ। ਅਜੇ ਵੀ ਪ੍ਰਦੇਸ਼ ਵਿਚ 43,601 ਸਰਗਰਮ ਕੇਸ ਹਨ।
ਅੱਜ ਤੋਂ ਖੁੱਲ੍ਹਣਗੇ ਧਾਰਮਿਕ ਸਥਾਨ ਤੇ ਸ਼ਾਪਿੰਗ ਮੌਲ, ਜਾਣੋ ਸੁਰੱਖਿਆ ਲਈ ਜ਼ਰੂਰੀ ਹਦਾਇਤਾਂ
NEXT STORY