ਨਵੀਂ ਦਿੱਲੀ (ਭਾਸ਼ਾ)— ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 41,195 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਕੋਰੋਨਾ ਮਾਮਲਿਆਂ ਦੀ ਗਿਣਤੀ 3,20,77,706 ਹੋ ਗਈ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 3,87,987 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 490 ਹੋਰ ਲੋਕਾਂ ਦੀ ਜਾਨ ਗੁਆਉਣ ਨਾਲ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,29,669 ਹੋ ਗਈ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਾਇਰਸ ਦੇ ਕੁੱਲ ਮਾਮਲਿਆਂ ਦਾ 1.21 ਫ਼ੀਸਦੀ ਹੈ, ਜਦਕਿ ਕੋਵਿਡ-19 ਨਾਲ ਸਿਹਤਮੰਦ ਹੋਣ ਵਾਲਿਆਂ ਦੀ ਦਰ 97.45 ਫ਼ੀਸਦੀ ਹੈ।
ਇਹ ਵੀ ਪੜ੍ਹੋ: ਕੋਵਿਡ-19: ਦੇਸ਼ ’ਚ ਸਰਗਰਮ ਮਰੀਜ਼ਾਂ ਦੀ ਗਿਣਤੀ 140 ਦਿਨ ’ਚ ਸਭ ਤੋਂ ਘੱਟ
ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1,636 ਮਾਮਲਿਆਂ ਦਾ ਵਾਧਾ ਹੋਇਆ ਹੈ। ਬੁੱਧਵਾਰ ਨੂੰ ਕੋਵਿਡ-19 ਲਈ 21,24,953 ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਹੁਣ ਤੱਕ ਇਸ ਬੀਮਾਰੀ ਦਾ ਪਤਾ ਲਾਉਣ ਲਈ ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 48,73,70,196 ਹੋ ਗਈ ਹੈ।
ਇਹ ਵੀ ਪੜ੍ਹੋ: ਚਿੰਤਾਜਨਕ: ਕਰਨਾਟਕ ’ਚ ਤੀਜੀ ਲਹਿਰ ਦਾ ਖ਼ੌਫ, 5 ਦਿਨਾਂ ’ਚ 242 ਬੱਚੇ ਕੋਰੋਨਾ ਪੀੜਤ
ਜੇਕਰ ਕੋਰੋਨਾ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਦੇਸ਼ ’ਚ 52 ਕਰੋੜ ਤੋਂ ਵਧੇਰੇ ਕੋਰੋਨਾ ਟੀਕਾਕਰਨ ਹੋ ਚੁੱਕਾ ਹੈ। ਇਹ ਜਾਣਕਾਰੀ ਸਿਹਤ ਮੰਤਰਾਲਾ ਵਲੋਂ ਦਿੱਤੀ ਗਈ। ਦੇਸ਼ ਦੇ ਜ਼ਿਆਦਾਤਰ ਸੂਬਿਆਂ ’ਚ ਸਕੂਲ ਖੋਲ੍ਹੇ ਜਾ ਚੁੱਕੇ ਹਨ ਅਤੇ ਬੱਚਿਆਂ ਦੇ ਪੀੜਤ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਕਰਨਾਟਕ ’ਚ 242 ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕੋਰੋਨਾ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ, ਇਸ ਲਈ ਲੋਕ ਪੂਰੀ ਸਾਵਧਾਨੀ ਵਰਤਣ।
ਇਹ ਵੀ ਪੜ੍ਹੋ: ਭਾਰਤ ’ਚ ਕੋਰੋਨਾ ਟੀਕਾਕਰਨ ਦੀ ਰਫ਼ਤਾਰ 52 ਕਰੋੜ ਤੋਂ ਪਾਰ: ਸਿਹਤ ਮੰਤਰਾਲਾ
ਕਿੰਨੌਰ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ 14, ਕਈਆਂ ਦੇ ਦੱਬੇ ਹੋਣ ਦਾ ਖ਼ਦਸ਼ਾ
NEXT STORY