ਨਵੀਂ ਦਿੱਲੀ— ਦੇਸ਼ ਵਿਚ ਕੋਰੋਨਾ ਮਹਾਮਾਰੀ ਦੇ ਵੱਧਦੇ ਕਹਿਰ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਸਭ ਤੋਂ ਵਧੇਰੇ ਮਾਮਲਿਆਂ ਵਾਲੇ 7 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੈਂਸਿੰਗ ਜ਼ਰੀਏ ਚਰਚਾ ਕਰਨਗੇ। ਪ੍ਰਧਾਨ ਮੰਤਰੀ ਜਿਨ੍ਹਾਂ ਸੂਬਿਆਂ ਦੇ ਨੇਤਾਵਾਂ ਨਾਲ ਗੱਲਬਾਤ ਕਰਨਗੇ, ਉਨ੍ਹਾਂ ’ਚ ਮਹਾਰਾਸ਼ਟਰ, ਕਰਨਾਟਕ, ਦਿੱਲੀ, ਉੱਤਰ ਪ੍ਰਦੇਸ਼, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਪੰਜਾਬ ਸ਼ਾਮਲ ਹਨ।
ਇਹ ਵੀ ਪੜ੍ਹੋ: ਭਾਰਤ 'ਚ ਕੋਵਿਡ-19 ਦੇ ਮਾਮਲੇ 55 ਲੱਖ ਦੇ ਪਾਰ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 80.86 ਫੀਸਦੀ
ਦੱਸ ਦੇਈਏ ਕਿ ਦੇਸ਼ ’ਚ ਕੋਰੋਨਾ ਦੇ 63 ਫੀਸਦੀ ਕੇਸ ਇਨ੍ਹਾਂ 7 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਹਨ। ਇਸ ਤੋਂ ਇਲਾਵਾ ਕੁੱਲ ਪੁਸ਼ਟੀ ਕੀਤੇ ਮਾਮਲਿਆਂ ਦਾ 65.5 ਫੀਸਦੀ ਅਤੇ ਕੁੱਲ ਮੌਤਾਂ ਦਾ 77 ਫੀਸਦੀ ਵੀ ਇਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਹਨ। ਪੰਜਾਬ ਅਤੇ ਦਿੱਲੀ ਵਿਚ ਹਾਲ ਹੀ ’ਚ ਕੁੱਲ ਮਾਮਲਿਆਂ ਦੀ ਗਿਣਤੀ ’ਚ ਕਾਫੀ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ। ਮਹਾਰਾਸ਼ਟਰ, ਪੰਜਾਬ ਅਤੇ ਦਿੱਲੀ ’ਚ ਮਿ੍ਰਤਕਾਂ ਦੀ ਗਿਣਤੀ ਵੀ ਕਾਫੀ ਵਧੀ ਹੈ।
ਇਹ ਵੀ ਪੜ੍ਹੋ: ਚਾਰਜਸ਼ੀਟ 'ਚ ਦਾਅਵਾ- ਦਿੱਲੀ ਹਿੰਸਾ ਨੂੰ ਅੰਜਾਮ ਦੇਣ ਲਈ 5 ਲੋਕਾਂ ਨੂੰ ਮਿਲੇ ਸਨ 1.61 ਕਰੋੜ ਰੁਪਏ
ਕੇਂਦਰ ਸਰਕਾਰ ਦੇਸ਼ ਵਿਚ ਕੋਰੋਨਾ ਖ਼ਿਲਾਫ਼ ਲੜਾਈ ਵਿਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨਾਲ ਪ੍ਰਭਾਵੀ ਸਹਿਯੋਗ ਅਤੇ ਤਾਲਮੇਲ ਨਾਲ ਉਨ੍ਹਾਂ ਦੀ ਅਗਵਾਈ ਕਰ ਰਹੀ ਹੈ। ਕੇਂਦਰ ਸਰਕਾਰ ਉਨ੍ਹਾਂ ਦੀ ਸਿਹਤ ਸੇਵਾ ਅਤੇ ਡਾਕਟਰੀ ਸਹੂਲਤਾਂ ਨੂੰ ਵਧਾਉਣ ਲਈ ਵੀ ਲਗਾਤਾਰ ਮਦਦ ਕਰ ਰਹੀ ਹੈ। ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਉੱਚ ਪੱਧਰ ਦੀ ਸਮੀਖਿਆ ਨੇ ਹਸਪਤਾਲਾਂ ਅਤੇ ਕੋਵਿਡ ਸਿਹਤ ਸਹੂਲਤਾਂ ਵਿਚ ਮੈਡੀਕਲ ਆਕਸੀਜਨ ਦੀ ਉੱਚਿਤ ਉਪਲੱਬਧਤਾ ਯਕੀਨੀ ਕੀਤੀ ਹੈ।
ਕੋਵਿਡ-19 : ਕੈਨੇਡਾ ਦੀ ਯਾਤਰਾ ਕਰ ਸਕਣਗੇ ਲੋਕ ਪਰ ਮੰਨਣੀਆਂ ਪੈਣਗੀਆਂ ਇਹ ਸ਼ਰਤਾਂ
NEXT STORY