ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੁਆਰਾ ਦਿੱਤੇ ਗਏ ਸੰਵਿਧਾਨ ਵਿਚ ਅਨੁਸੂਚਿਤ ਜਾਤੀ (ਐੱਸਸੀ) ਅਤੇ ਅਨੁਸੂਚਿਤ ਜਨਜਾਤੀਆਂ (ਐੱਸਟੀ) ਲਈ ਰਾਖਵੇਂਕਰਨ ਵਿਚ ‘ਕ੍ਰੀਮੀ ਲੇਅਰ’ ਦੀ ਕੋਈ ਵਿਵਸਥਾ ਨਹੀਂ ਹੈ। 'ਕ੍ਰੀਮੀ ਲੇਅਰ' ਦਾ ਮਤਲਬ SC ਅਤੇ ST ਭਾਈਚਾਰਿਆਂ ਦੇ ਉਨ੍ਹਾਂ ਲੋਕਾਂ ਅਤੇ ਪਰਿਵਾਰਾਂ ਤੋਂ ਹੈ, ਜਿਹੜੇ ਉੱਚ ਆਮਦਨੀ ਸਮੂਹ ਵਿਚ ਆਉਂਦੇ ਹਨ।
ਕੇਂਦਰੀ ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਣਵ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿਚ ਸੁਪਰੀਮ ਕੋਰਟ ਦੇ ਹਾਲ ਹੀ ਦੇ ਫੈਸਲੇ ਬਾਰੇ ਵਿਸਥਾਰ ਪੂਰਵਕ ਚਰਚਾ ਹੋਈ ਜਿਸ ਵਿਚ ਐੱਸਸੀ ਅਤੇ ਐੱਸਟੀ ਲਈ ਰਾਖਵੇਂਕਰਨ ਸਬੰਧੀ ਕੁਝ ਸੁਝਾਅ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਦਾ ਵਿਚਾਰ ਹੈ ਕਿ ਰਾਸ਼ਟਰੀ ਜਮਹੂਰੀ ਗੱਠਜੋੜ ਸਰਕਾਰ ਸੰਵਿਧਾਨ ਦੀਆਂ ਵਿਵਸਥਾਵਾਂ ਪ੍ਰਤੀ ਵਚਨਬੱਧ ਹੈ।
ਇਹ ਵੀ ਪੜ੍ਹੋ : ਜੇਲ੍ਹਰ ਦੀਪਕ ਸ਼ਰਮਾ ਮੁਅੱਤਲ, ਡਾਂਸ ਕਰਦੇ ਹੋਏ ਪਿਸਤੌਲ ਲਹਿਰਾਉਣ ਦਾ ਵੀਡੀਓ ਹੋਇਆ ਸੀ ਵਾਇਰਲ
ਵੈਸ਼ਣਵ ਨੇ ਕਿਹਾ, "ਬੀ.ਆਰ ਅੰਬੇਡਕਰ ਦੁਆਰਾ ਦਿੱਤੇ ਗਏ ਸੰਵਿਧਾਨ ਮੁਤਾਬਕ, ਐੱਸਸੀ-ਐੱਸਟੀ ਰਾਖਵੇਂਕਰਨ ਵਿਚ 'ਕ੍ਰੀਮੀਲੇਅਰ' ਦੀ ਕੋਈ ਵਿਵਸਥਾ ਨਹੀਂ ਹੈ।" ਇਹ ਪੁੱਛੇ ਜਾਣ 'ਤੇ ਕਿ ਕੀ ਇਹ ਮੁੱਦਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਜਾਂ ਪ੍ਰਧਾਨ ਮੰਤਰੀ ਦੁਆਰਾ ਉਠਾਇਆ ਗਿਆ ਸੀ, ਵੈਸ਼ਣਵ ਨੇ ਕਿਹਾ ਕਿ ਇਹ ਕੈਬਨਿਟ ਦਾ ਵਿਚਾਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਹਾਰ 'ਚ 'ਰੇਡੀਓਐਕਟਿਵ ਪਦਾਰਥ' ਬਰਾਮਦ, ਤਿੰਨ ਗ੍ਰਿਫਤਾਰ
NEXT STORY