ਮੁੰਬਈ - ਮੁੰਬਈ ਪੁਲਸ ਨੇ ਕ੍ਰੈਡਿਟ ਕਾਰਡ ਦੀ ਸੀਮਾ ਵਧਾਉਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਵਾਲੇ ਗਿਰੋਹ ਵਿਚ ਕਥਿਤ ਤੌਰ 'ਤੇ ਸ਼ਾਮਿਲ ਚਾਰ ਲੋਕਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾ ਦੀ ਜਾਣਕਾਰੀ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਸਾਜਿਦ ਖਾਨ (22), ਸਮੀਰ ਖਾਨ (24), ਪਰਵੇਜ਼ ਖਾਨ (25) ਅਤੇ ਨਦੀਮ ਚੌਧਰੀ (21) ਨੂੰ ਹਾਲ ਹੀ ਵਿੱਚ ਦਿੱਲੀ ਦੇ ਮਹਿਰੌਲੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ
ਉਨ੍ਹਾਂ ਦੱਸਿਆ ਕਿ ਮਈ ਵਿਚ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਇੱਕ ਮੁਲਜ਼ਮ ਨੇ ਬੈਂਕ ਦਾ ਅਧਿਕਾਰੀ ਦੱਸ ਕੇ ਉਸ ਨਾਲ ਫ਼ੋਨ 'ਤੇ ਸੰਪਰਕ ਕੀਤਾ ਅਤੇ ਕ੍ਰੈਡਿਟ ਕਾਰਡ ਦੀ ਲਿਮਟ ਵਧਾਉਣ ਦਾ ਝਾਂਸਾ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੂੰ ਇੱਕ ਵੈਬਸਾਈਟ 'ਤੇ ਆਪਣੇ ਬੈਂਕ ਵੇਰਵੇ ਭਰਨ ਲਈ ਕਿਹਾ ਗਿਆ ਸੀ ਅਤੇ ਵੇਰਵਿਆਂ ਦੀ ਵਰਤੋਂ ਕਰਦੇ ਹੋਏ, ਦੋਸ਼ੀ ਨੇ ਉਸਦੇ ਮੋਬਾਈਲ ਫੋਨ ਤੱਕ ਪਹੁੰਚ ਕੀਤੀ ਅਤੇ ਉਸਦੇ ਖਾਤੇ ਤੋਂ 91,000 ਰੁਪਏ ਕਢਵਾ ਲਏ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਗਲਾ ਵੱਢ ਕੇ ਕਤਲ, ਫੈਲੀ ਸਨਸਨੀ
ਉਨ੍ਹਾਂ ਕਿਹਾ ਕਿ ਕਾਲਾਚੌਕੀ ਪੁਲਸ ਦੇ ਸਾਈਬਰ ਅਤੇ ਅਪਰਾਧ ਜਾਂਚ ਦਸਤੇ ਨੇ ਅਪਰਾਧ ਵਿੱਚ ਵਰਤੇ ਗਏ ਮੋਬਾਈਲ ਫੋਨ ਦੇ ਕਾਲ ਰਿਕਾਰਡ ਅਤੇ ਬੈਂਕ ਲੈਣ-ਦੇਣ ਦੇ ਵੇਰਵਿਆਂ ਦਾ ਵਿਸ਼ਲੇਸ਼ਣ ਕੀਤਾ ਅਤੇ ATM ਦਾ ਪਤਾ ਲਗਾਉਣ ਲਈ ਬੈਂਕ ਨਾਲ ਸੰਪਰਕ ਕੀਤਾ ਜਿੱਥੋਂ ਮੁਲਜ਼ਮ ਨੇ ਪੈਸੇ ਕਢਵਾਏ ਸਨ। ਅਧਿਕਾਰੀ ਨੇ ਦੱਸਿਆ ਕਿ ਛਤਰਪੁਰ 'ਚ ਸਥਾਨਕ ਪੁਲਸ ਦੀ ਮਦਦ ਨਾਲ ਸਾਜਿਦ ਦਾ ਪਤਾ ਲਗਾਇਆ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ ਬਾਅਦ ਹੋਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ - ਡੇਰੇ ਸਿਰਸੇ ਦਾ ਮੁੱਖੀ ਕੌਣ? ਬਾਬੇ ਦੀ ਲਾਲ ਡਾਇਰੀ ਖੋਲ੍ਹੇਗੀ ਕਈ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=
ਕੇਂਦਰ ਨੇ ਰਾਵੀ ਤੇ ਬਿਆਸ ਜਲ ਟ੍ਰਿਬਿਊਨਲ ਦੀ ਰਿਪੋਰਟ ਦੀ ਸਮਾਂ ਸੀਮਾ ਅਗਸਤ 2025 ਤੱਕ ਵਧਾਈ
NEXT STORY