ਨਵੀਂ ਦਿੱਲੀ (ਏਜੰਸੀ)- ਭਾਰਤੀ ਕ੍ਰਿਕਟਰ ਰਿੰਕੂ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 4 ਦਸੰਬਰ ਨੂੰ ਲਖਨਊ 'ਚ ਹੋਣ ਵਾਲੇ ਆਪਣੇ ਵਿਆਹ ਲਈ ਸੱਦਾ ਦਿੱਤਾ ਹੈ। ਰਿੰਕੂ ਨੇ ਆਪਣੇ ਇੰਸਟਾਗ੍ਰਾਮ ਪੇਜ 'ਤੇ ਪ੍ਰਧਾਨ ਮੰਤਰੀ ਮੋਦੀ ਨਾਲ ਇਕ ਫੋਟੋ ਸਾਂਝੀ ਕੀਤੀ ਅਤੇ ਉਨ੍ਹਾਂ ਨਾਲ ਮੁਲਾਕਾਤ ਨੂੰ ਆਪਣੇ ਲਈ ਸਨਮਾਨ ਦੀ ਗੱਲ ਦੱਸਿਆ।

ਰਿੰਕੂ ਨੇ ਇੰਸਟਾਗ੍ਰਾਮ 'ਤੇ ਲਿਖਿਆ,"ਆਪਣੇ ਪਰਿਵਾਰ ਨਾਲ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਮਿਲਣਾ, ਉਨ੍ਹਾਂ ਨੂੰ ਆਪਣੇ ਵਿਆਹ ਲਈ ਸੱਦਾ ਦੇਣਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣਾ ਮੇਰੇ ਲਈ ਸਨਮਾਨ ਦੀ ਗੱਲ ਹੈ। ਇਹ ਸਾਡੇ ਸਾਰਿਆਂ ਲਈ ਬੇਹੱਦ ਖਾਸ ਪਲ ਹੈ।" ਰਿੰਕੂ ਦੀ ਸਮਾਜਵਾਦੀ ਪਾਰਟੀ ਦੀ ਲੋਕ ਸਭਾ ਸੰਸਦ ਮੈਂਬਰ ਪ੍ਰਿਆ ਸਰੋਜ ਨਾਲ ਵਿਆਹ ਹੋਣ ਜਾ ਰਿਹਾ ਹੈ। ਇਸ ਬੱਲੇਬਾਜ਼ ਨੇ ਹੁਣ ਤੱਕ ਭਾਰਤ ਲਈ 2 ਵਨਡੇ ਅਤੇ 48 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਰਿੰਕੂ ਇਸ ਸਾਲ ਦੇ ਸ਼ੁਰੂ 'ਚ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦਾ ਵੀ ਹਿੱਸਾ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਨੀਲਾ ਲਈ ਰਵਾਨਾ ਹੋਏ PM ਮੋਦੀ ! ASEAN ਸਿਖ਼ਰ ਸੰਮੇਲਨ 'ਚ ਲੈਣਗੇ ਹਿੱਸਾ
NEXT STORY