ਚੇਨਈ (ਭਾਸ਼ਾ)- ਤਾਮਿਲਨਾਡੂ 'ਚ 50 ਤੋਂ ਵੱਧ ਗੰਭੀਰ ਅਪਰਾਧਕ ਮਾਮਲਿਆਂ 'ਚ ਸ਼ਾਮਲ ਇਕ ਦੋਸ਼ੀ ਬੁੱਧਵਾਰ ਨੂੰ ਪੁਲਸ ਮੁਕਾਬਲੇ 'ਚ ਮਾਰਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਕਰੀਬ 40 ਸਾਲਾ ਦੋਸ਼ੀ 'ਕੱਕਾਥੋਪੂ' ਬਾਲਾਜੀ ਲੰਬੇ ਸਮੇਂ ਤੋਂ ਫਰਾਰ ਸੀ ਅਤੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ।
ਇਕ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਦਲ ਨੇ ਉੱਤਰੀ ਚੇਨਈ ਦੇ ਵਿਆਸਪਡੀ 'ਚ ਇਕ ਇਲਾਕੇ 'ਚ ਤਲਾਸ਼ੀ ਲਈ ਅਤੇ ਉਹ ਉੱਥੇ ਮਿਲਿਆ। ਇਕ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਦੋਸ਼ੀ ਨੇ ਪੁਲਸ ਟੀਮ ਨੂੰ ਦੇਖ ਕੇ ਉਨ੍ਹਾਂ 'ਤੇ ਗੋਲੀਆਂ ਚਲਾਈਆਂ, ਜਿਸ 'ਤੇ ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ 'ਚ ਦੋਸ਼ੀ ਢੇਰ ਹੋ ਗਿਆ। ਪੁਲਸ ਨੇ ਦੱਸਿਆ ਕਿ ਉਸ ਖ਼ਿਲਾਫ਼ ਕਤਲ ਅਤੇ ਹੋਰ ਗੰਭੀਰ ਦੋਸ਼ਾਂ 'ਚ ਮਾਮਲੇ ਦਰਜ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਣੇਸ਼ ਵਿਸਰਜਨ ਤੋਂ ਬਾਅਦ ਘਰ ਵਾਪਸ ਆ ਰਹੇ ਦੋ ਸ਼ਰਧਾਲੂਆਂ ਦੀ ਸੜਕ ਹਾਦਸੇ 'ਚ ਮੌਤ
NEXT STORY