ਮੁੰਬਈ - ਦੇਸ਼ਭਰ ਵਿੱਚ ਰੋਜ਼ਾਨਾ ਕੋਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ। ਕੋਰੋਨਾ ਦੇ ਸਭ ਤੋਂ ਜ਼ਿਆਦਾ ਮਾਮਲੇ ਇਸ ਸਮੇਂ ਮਹਾਰਾਸ਼ਟਰ ਵਿੱਚ ਹਨ। ਸੋਮਵਾਰ ਨੂੰ ਮਹਾਰਾਸ਼ਟਰ ਵਿੱਚ ਕੋਰੋਨਾ ਦੇ ਕਹਿਰ ਵਿਚਾਲੇ ਨੰਦੇੜ ਵਿੱਚ ਭੀੜ ਬੇਕਾਬੂ ਹੋ ਗਈ ਅਤੇ ਉਨ੍ਹਾਂ ਨੇ ਪੁਲਸ ਵਾਲਿਆਂ 'ਤੇ ਹਮਲਾ ਕਰ ਦਿੱਤਾ। ਭੀੜ ਦੇ ਇਸ ਹਮਲੇ ਵਿੱਚ 4 ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ। ਨੰਦੇੜ ਦੇ ਐੱਸ.ਪੀ. ਨੇ ਦੱਸਿਆ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਹੋਲਾ ਮਹੱਲਾ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਸੀ।
ਨਾਲ ਹੀ ਕਿਹਾ ਕਿ ਇਸ ਬਾਰੇ ਗੁਰਦੁਆਰਾ ਕਮੇਟੀ ਨੂੰ ਦੱਸ ਦਿੱਤਾ ਸੀ ਅਤੇ ਉਨ੍ਹਾਂ ਕਿਹਾ ਕਿ ਉਹ ਇਸ ਨੂੰ ਗੁਰਦੁਆਰੇ ਦੇ ਅੰਦਰ ਕਰਣਗੇ ਪਰ ਸ਼ਾਮ 4 ਵਜੇ ਜਦੋਂ ਨਿਸ਼ਾਨ ਸਾਹਿਬ ਨੂੰ ਗੇਟ 'ਤੇ ਲਿਆਇਆ ਗਿਆ, ਤਾਂ ਉਹ ਬਹਿਸ ਕਰਨ ਲੱਗੇ ਅਤੇ 300-400 ਨੌਜਵਾਨਾਂ ਨੇ ਗੇਟ ਤੋੜ ਦਿੱਤਾ ਅਤੇ ਬਾਹਰ ਮਾਰਚ ਕੀਤਾ। ਰੋਕਣ 'ਤੇ ਉਨ੍ਹਾਂ ਨੇ ਪੁਲਸ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ, ਜਿਸ ਵਿੱਚ 4 ਪੁਲਸਮ ਮੁਲਾਜ਼ਮ ਜ਼ਖ਼ਮੀ ਹੋ ਗਏ। ਨਾਲ ਹੀ ਕਈ ਵਾਹਨ ਵੀ ਨੁਕਸਾਨੇ ਗਏ। ਮਾਮਲੇ ਵਿੱਚ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਜਾਂਚ ਜਾਰੀ ਹੈ।
ਉਥੇ ਹੀ ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 31,643 ਨਵੇਂ ਮਾਮਲੇ ਸਾਹਮਣੇ ਆਏ ਹਨ। ਨਾਲ ਹੀ ਜਿੱਥੇ 20,854 ਲੋਕ ਠੀਕ ਹੋਏ ਹਨ, ਉਥੇ ਹੀ 102 ਲੋਕਾਂ ਦੀ ਮੌਤ ਵੀ ਹੋਈ ਹੈ। ਦੂਜੇ ਪਾਸੇ ਸੀਨੀਅਰ ਸਿਹਤ ਅਧਿਕਾਰੀਆਂ ਅਤੇ ਕੋਵਿਡ ਟਾਸਕ ਫੋਰਸ ਨਾਲ ਬੈਠਕ ਵਿੱਚ ਉਧਵ ਠਾਕਰੇ ਨੇ ਨਿਰਦੇਸ਼ ਦਿੱਤੇ ਹਨ ਕਿ ਜੇਕਰ ਲੋਕ ਕੋਵਿਡ ਨਾਲ ਸਬੰਧਿਤ ਨਿਯਮਾਂ ਦੀ ਉਲੰਘਣਾ ਕਰਨਾ ਜਾਰੀ ਰੱਖਦੇ ਹਨ ਤਾਂ ਲਾਕਡਾਊਨ ਵਰਗੀਆਂ ਪਾਬੰਦੀਆਂ ਲਈ ਤਿਆਰ ਰਹਿਣ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
17,000 ਫੁੱਟ ਦੀ ਉੱਚਾਈ 'ਤੇ ਡਾਂਸ ਕਰ ਆਈ.ਟੀ.ਬੀ.ਪੀ. ਦੇ ਜਵਾਨਾਂ ਨੇ ਮਨਾਈ ਹੋਲੀ
NEXT STORY