ਬਿਲਾਸਪੁਰ (ਵਾਰਤਾ)- ਹਿਮਾਚਲ ਦੇ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਸ਼੍ਰੀ ਨੈਨਾ ਦੇਵੀ 'ਚ ਨਵੇਂ ਸਾਲ ਦੇ ਮੇਲੇ ਦੌਰਾਨ ਭਾਰੀ ਗਿਣਤੀ 'ਚ ਸ਼ਰਧਾਲੂਆਂ ਦੇ ਪਹੁੰਚਣ ਦਾ ਸਿਲਸਿਲਾ ਜਾਰੀ ਹੋ ਗਿਆ ਹੈ। ਮਾਂ ਦੇ ਦਰਬਾਰ 'ਚ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਸ਼ਰਧਾਲੂ ਮਾਤਾ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਭਗਤਾਂ ਦੀ ਇੱਛਾ ਹੈ ਕਿ ਉਹ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਮਾਤਾ ਦੇ ਦਰਸ਼ਨ ਨਾਲ ਕਰਨ। ਉਂਝ ਤਾਂ ਮਾਂ ਦਾ ਦਰਬਾਰ ਦਿਨ ਰਾਤ 22 ਘੰਟੇ ਸ਼ਰਧਾਲੂਆਂ ਲਈ ਖੁੱਲ੍ਹਾ ਰਹਿੰਦਾ ਹੈ ਤਾਂ ਕਿ ਸ਼ਰਧਾਲੂਆਂ ਨੂੰ ਆਰਾਮ ਨਾਲ ਮਾਂ ਦੇ ਦਰਸ਼ਨ ਹੋ ਸਕਣ। ਮਾਂ ਦੇ ਦਰਬਾਰ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਹੈ।
ਪੰਜਾਬ, ਹਿਮਾਚਲ, ਹਰਿਆਣਾ, ਦਿੱਲੀ ਅਤੇ ਹੋਰ ਪ੍ਰਦੇਸ਼ਾਂ ਤੋਂ ਭਾਰੀ ਗਿਣਤੀ 'ਚ ਸ਼ਰਧਾਲੂ ਮਾਂ ਦੇ ਦਰਬਾਰ ਹਾਜ਼ਰੀ ਲਗਵਾਉਣ ਲਈ ਪਹੁੰਚਦੇ ਹਨ। ਮੰਦਰ ਅਧਿਕਾਰੀ ਵਿਪਿਨ ਠਾਕੁਰ ਦਾ ਕਹਿਣਾ ਹੈ ਕਿ ਮੰਦਰ ਨਿਆਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸਹੂਲਤ ਲਈ ਪੂਰੇ ਇੰਤਜ਼ਾਮ ਕੀਤੇ ਹਨ। ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਜਗ੍ਹਾ-ਜਗ੍ਹਾ ਪੁਲਸ ਹੋਮ ਗਾਰਡ ਦੇ ਜਵਾਨ ਅਤੇ ਮੰਦਰ ਸੁਰੱਖਿਆ ਕਰਮੀ ਤਾਇਨਾਤ ਹਨ। ਸ਼ਰਧਾਲੂਆਂ ਨੂੰ ਲਾਈਨਾਂ 'ਚ ਮਾਤਾ ਦੇ ਦਰਸ਼ਨ ਲਈ ਭੇਜਿਆ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਸਾਲ ਦੀਆਂ ਖ਼ੁਸ਼ੀਆਂ ’ਚ ਛਾਇਆ ਮਾਤਮ, ਦੋਸਤਾਂ ਨਾਲ ਕ੍ਰਿਕਟ ਖੇਡ ਰਹੇ 22 ਸਾਲਾ ਪੁੱਤ ਦੀ ਅਚਾਨਕ ਹੋਈ ਮੌਤ
NEXT STORY