ਸ਼੍ਰੀਨਗਰ : ਜੰਮੂ-ਕਸ਼ਮੀਰ ਵਿਚ ਸ਼੍ਰੀਨਗਰ ਦੇ ਡਗਪੋਰਾ ਇਲਾਕੇ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਫੌਜ ਦੀ ਇਕ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕਈ ਸੀਆਰਪੀਐਫ ਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਹਾਦਸਾ ਅਹਿਮਦਨਗਰ ਦੇ ਡਗਪੋਰਾ ਰੋਡ 'ਤੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਗੱਡੀ ਬੇਕਾਬੂ ਹੋ ਕੇ ਸੜਕ ਤੋਂ ਤਿਲਕ ਕੇ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਸੱਤ ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ! ਲੱਗੇਗਾ ਮੋਟਾ ਜੁਰਮਾਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਿੰਡ-ਗਵਾਲੀਅਰ ਹਾਈਵੇਅ 'ਤੇ ਬੱਸ-ਵੈਨ ਦੀ ਭਿਆਨਕ ਟੱਕਰ, ਪੰਜ ਲੋਕਾਂ ਦੀ ਮੌਤ
NEXT STORY