ਨੈਸ਼ਨਲ ਡੈਸਕ- ਭਾਰਤ-ਪਾਕਿ ਵਿਚਾਲੇ ਹੋਏ ਜੰਗਬੰਦੀ ਮਗਰੋਂ ਭਾਰਤ ਦੇ ਵੱਖ-ਵੱਖ ਹਿੱਸਿਆਂ 'ਚੋਂ ਅਜਿਹੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਜੋ ਕਿ ਭਾਰਤ ਦੀ ਖੁਫੀਆ ਜਾਣਕਾਰੀ ਪਾਕਿਸਤਾਨ ਨੂੰ ਭੇਜ ਰਹੇ ਹਨ।
ਇਸ ਦੌਰਾਨ ਹਰਿਆਣਾ, ਗੁਜਰਾਤ ਤੇ ਰਾਜਸਥਾਨ ਤੋਂ ਬੀਤੇ ਕੁਝ ਦਿਨਾਂ ਤੋਂ ਕੁਝ ਜਾਸੂਸਾਂ ਨੂੰ ਫੜਿਆ ਗਿਆ ਹੈ, ਉੱਥੇ ਹੀ ਹੁਣ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਸੀ.ਆਰ.ਪੀ.ਐੱਫ਼. ਦੇ ਇਕ ਜਵਾਨ ਨੂੰ ਭਾਰਤੀ ਫੌਜ ਦੀ ਖ਼ੁਫੀਆ ਜਾਣਕਾਰੀ ਪਾਕਿਸਤਾਨੀ ਇੰਟੈਲੀਜੈਂਸ ਅਧਿਕਾਰੀਆਂ ਨੂੰ ਭੇਜਣ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਜਵਾਨ ਦੀ ਪਛਾਣ ਮੋਤੀ ਰਾਮ ਜਾਟ ਵਜੋਂ ਹੋਈ ਹੈ, ਜੋ ਕਿ ਭਾਰਤੀ ਫੌਜ ਦੀ ਖੁਫੀਆ ਜਾਣਕਾਰੀ ਪਾਕਿਸਤਾਨੀ ਅਧਿਕਾਰੀਆਂ ਨਾਲ ਸਾਂਝੀ ਕਰਦਾ ਸੀ। ਦੱਸਿਆ ਗਿਆ ਹੈ ਕਿ ਉਹ ਸਾਲ 2023 ਤੋਂ ਇਹ ਜਾਣਕਾਰੀ ਪਾਕਿਸਤਾਨੀ ਇੰਟੈਲੀਜੈਂਸ ਅਫ਼ਸਰਾਂ ਨੂੰ ਭੇਜਦਾ ਸੀ ਤੇ ਇਸ ਕੰਮ ਬਦਲੇ ਰਕਮ ਵੀ ਦਿੱਤੀ ਜਾਂਦੀ ਰਹੀ ਹੈ। ਫਿਲਹਾਲ ਉਸ ਨੂੰ ਅਦਾਲਤ 'ਚ ਪੇਸ਼ ਕਰ ਕੇ ਉਸ ਦੀ 6 ਜੂਨ ਤੱਕ ਕਸਟਡੀ ਲੈ ਲਈ ਗਈ ਹੈ ਤੇ ਉਸ ਕੋਲੋਂ ਪੁੱਛਗਿੱਛ ਦੌਰਾਨ ਹੋਰ ਕਈ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਰੂਸੀ ਰਾਸ਼ਟਰਪਤੀ ਪੁਤਿਨ ਦੇ ਹੈਲੀਕਾਪਟਰ 'ਤੇ ਹੋ ਗਿਆ ਹਮਲਾ, ਦਾਗੇ 46 ਡਰੋਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਾਹੋਦ 'ਚ PM ਮੋਦੀ ਨੇ 'Make In India' ਦੀ ਕੀਤੀ ਤਾਰੀਫ਼, ਕਿਹਾ ; ਭਾਰਤ ਦੀ ਤਰੱਕੀ ਲਈ ਜੋ ਵੀ...'
NEXT STORY