ਸੁਕਮਾ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਵਿਚ ਐਤਵਾਰ ਨੂੰ ਨਕਸਲੀਆਂ ਨਾਲ ਹੋਏ ਮੁਕਾਬਲੇ ਵਿਚ ਕੇਂਦਰੀ ਰਿਜ਼ਰਵ ਪੁਲਸ ਬਲ (ਸੀਆਰਪੀਐੱਫ) ਦਾ ਇਕ ਅਧਿਕਾਰੀ ਸ਼ਹੀਦ ਹੋ ਗਿਆ ਅਤੇ ਇਕ ਹੋਰ ਜ਼ਖਮੀ ਹੋ ਗਿਆ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਜਗਰਗੁੰਡਾ ਥਾਣਾ ਖੇਤਰ ਵਿੱਚ ਨਕਸਲੀਆਂ ਨਾਲ ਹੋਏ ਮੁਕਾਬਲੇ ਵਿੱਚ ਸੀਆਰਪੀਐੱਫ ਦੀ 165ਵੀਂ ਬਟਾਲੀਅਨ ਦੇ ਸਬ ਇੰਸਪੈਕਟਰ ਸੁਧਾਕਰ ਰੈੱਡੀ ਸ਼ਹੀਦ ਹੋ ਗਏ ਅਤੇ ਕਾਂਸਟੇਬਲ ਰਾਮੂ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਸੱਤ ਵਜੇ ਸੀਆਰਪੀਐੱਫ ਦੀ 165ਵੀਂ ਬਟਾਲੀਅਨ ਦੀ ਇੱਕ ਕੰਪਨੀ ਜਗਰਗੁੰਡਾ ਥਾਣੇ ਅਧੀਨ ਪੈਂਦੇ ਬੇਦਰੇ ਕੈਂਪ ਤੋਂ ਉਰਸੰਗਲ ਪਿੰਡ ਵੱਲ ਮੁਹਿੰਮ ਲਈ ਰਵਾਨਾ ਹੋਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਫੌਜੀ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਿਹਤਰ ਇਲਾਜ ਲਈ ਹੈਲੀਕਾਪਟਰ ਰਾਹੀਂ ਰਾਏਪੁਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਆਸਪਾਸ ਦੇ ਇਲਾਕੇ 'ਚ ਮੁਹਿੰਮ ਚਲਾ ਕੇ ਚਾਰ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਨਕਸਲੀਆਂ ਖਿਲਾਫ ਮੁਹਿੰਮ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੁਲਸ ਕਰਮੀ 'ਤੇ ਹਮਲੇ 'ਚ ਸ਼ਾਮਲ 3 'ਹਾਈਬ੍ਰਿਡ' ਅੱਤਵਾਦੀ ਗ੍ਰਿਫ਼ਤਾਰ
NEXT STORY