ਸੁਕਮਾ (ਭਾਸ਼ਾ)— ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਵਿਚ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ ਸਹਾਇਕ ਸਬ-ਇੰਸਪੈਕਟਰ ਨੇ ਆਪਣੀ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਸੁਕਮਾ ਜ਼ਿਲ੍ਹੇ ਦੇ ਪੁਲਸ ਅਧਿਕਾਰੀਆਂ ਨੇ ਬੁੱਧਵਾਰ ਯਾਨੀ ਕਿ ਅੱਜ ਦੱਸਿਆ ਕਿ ਜ਼ਿਲ੍ਹੇ ਦੇ ਗਾਦੀਰਾਸ ਥਾਣਾ ਕੰਪਲੈਕਸ ਵਿਚ ਸੀ. ਆਰ. ਪੀ. ਐੱਫ. ਦੇ ਦੂਜੀ ਬਟਾਲੀਅਨ ਦੇ ਸਹਾਇਕ ਸਬ-ਇੰਸਪੈਕਟਰ ਕੇ. ਸ਼ਿਵਾਨੰਦ (49) ਨੇ ਆਪਣੀ ਸਰਵਿਸ ਰਾਈਫਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਥਾਣਾ ਕੰਪਲੈਕਸ ਸਥਿਤ ਬੈਰਕ ਵਿਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੂੰ ਅੱਜ ਸਵੇਰੇ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਸ਼ਿਵਾਨੰਦ ਦੇ ਬੈਰਕ ਵੱਲ ਦੌੜੇ। ਉੱਥੋਂ ਉਨ੍ਹਾਂ ਨੇ ਸ਼ਿਵਾਨੰਦ ਨੂੰ ਮ੍ਰਿਤਕ ਦੇਖਿਆ। ਅਧਿਕਾਰੀਆਂ ਨੇ ਦੱਸਿਆ ਕਿ ਸ਼ਿਵਾਨੰਦ ਕਰਨਾਟਕ ਦੇ ਵਸਨੀਕ ਸਨ। ਉਨ੍ਹਾਂ ਨੇ ਖ਼ੁਦਕੁਸ਼ੀ ਕਿਉਂ ਕੀਤੀ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ਤੋਂ ਕੋਈ ਸੁਸਾਈਡ ਨੋਟ ਵੀ ਬਰਾਮਦ ਨਹੀਂ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਘਟਨਾ ਦੀ ਜਾਣਕਾਰੀ ਸ਼ਿਵਾਨੰਦ ਦੇ ਪਰਿਵਾਰ ਨੂੰ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬਸਤਰ ਖੇਤਰ ਦੇ ਜ਼ਿਲ੍ਹਿਆਂ 'ਚ ਨਕਸਲ ਵਿਰੋਧੀ ਮੁਹਿੰਮ ਵਿਚ ਸੀ. ਆਰ. ਪੀ. ਐੱਫ. ਨੂੰ ਤਾਇਨਾਤ ਕੀਤਾ ਗਿਆ ਹੈ।
ਜੰਮੂ ਕਸ਼ਮੀਰ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਗੋਲੀਬਾਰੀ 'ਚ ਇਕ ਜਵਾਨ ਸ਼ਹੀਦ
NEXT STORY