ਨਵੀਂ ਦਿੱਲੀ (ਭਾਸ਼ਾ)- ਕਵੀ ਕੁਮਾਰ ਵਿਸ਼ਵਾਸ (53) ਦੀ ਵੀ. ਆਈ. ਪੀ. ਸੁਰੱਖਿਆ ਯੂਨਿਟ ’ਚ ਤਾਇਨਾਤ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਕਮਾਂਡੋ ਨੂੰ ਹਾਲ ਹੀ ’ਚ ਹੋਈ ਰੋਡ ਰੇਜ ਦੀ ਕਥਿਤ ਘਟਨਾ ਦੀ ਜਾਂਚ ਤੋਂ ਡਿਊਟੀ ਤੋਂ ਹਟਾ ਦਿੱਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਰੋਡ ਰੇਜ ਦੀ ਇਹ ਕਥਿਤ ਘਟਨਾ 8 ਨਵੰਬਰ ਨੂੰ ਉਸ ਸਮੇਂ ਵਾਪਰੀ ਜਦੋਂ ਕੁਮਾਰ ਵਿਸ਼ਵਾਸ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਅਲੀਗੜ੍ਹ ਜਾ ਰਹੇ ਸਨ।
ਇਹ ਵੀ ਪੜ੍ਹੋ : ਹਰਿਆਣਾ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ, ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 12
ਇਕ ਡਾਕਟਰ ਨੇ ਦੋਸ਼ ਲਗਾਇਆ ਸੀ ਕਿ ਕੁਮਾਰ ਵਿਸ਼ਵਾਸ ਦੀ ਸੁਰੱਖਿਆ ’ਚ ਤਾਇਨਾਤ ਹਥਿਆਰਬੰਦ ਕਰਮਚਾਰੀਆਂ ਨੇ ਉਸਦੇ ਨਾਲ ਕੁੱਟਮਾਰ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਬਰਕਰਾਰ ਰੱਖਣ ਲਈ ਸੀ. ਆਰ. ਪੀ. ਐੱਫ. ਕਮਾਂਡੋਜ਼ ਦੇ ਦੂਜੇ ਬੈਂਚ ਨੇ ਉਨ੍ਹਾਂ ਦੇ ਸਾਥੀਆਂ ਦੀ ਥਾਂ ਲੈ ਲਈ ਹੈ। ਕੁਮਾਰ ਵਿਸ਼ਵਾਸ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਖਾਲਿਸਤਾਨ ਸਮਰਥਕਾਂ ਦਾ ਸਮਰਥਨ ਕਰਨ ਦਾ ਦੋਸ਼ ਲਗਾਉਣ ਤੋਂ ਬਾਅਦ ਕੇਂਦਰ ਨੇ ਪਿਛਲੇ ਸਾਲ ਉਨ੍ਹਾਂ ਨੂੰ ਸੀ.ਆਰ.ਪੀ.ਐੱਫ. ਸੁਰੱਖਿਆ ਇਕਾਈ ਦਾ ਇਕ ‘ਵਾਈ’ ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਪ੍ਰਦਾਨ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ, ਕਸ਼ਮੀਰ ਅਤੇ ਉੱਤਰਾਖੰਡ ਦੇ ਪਹਾੜਾਂ ’ਤੇ ਹੋਈ ਬਰਫਬਾਰੀ, ਦੇਖੋ ਖ਼ੂਬਸੂਰਤ ਤਸਵੀਰਾਂ
NEXT STORY