ਨੈਸ਼ਨਲ ਡੈਸਕ- ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਤੋਂ ਇਕ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ, ਜਿੱਥੇ CRPF ਦੇ ਇੱਕ 30 ਸਾਲਾ ਕਾਂਸਟੇਬਲ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਪੁਲਸ ਅਨੁਸਾਰ ਸ਼ੁਰੂਆਤੀ ਜਾਂਚ 'ਚ ਖ਼ੁਦਕੁਸ਼ੀ ਦਾ ਕਾਰਨ ਆਰਥਿਕ ਤੰਗੀ ਅਤੇ ਕਰਜ਼ਾ ਦੱਸਿਆ ਜਾ ਰਿਹਾ ਹੈ।
ਹੈਦਰਾਬਾਦ 'ਚ ਤਾਇਨਾਤ 30 ਸਾਲਾ ਸੀ.ਆਰ.ਪੀ.ਐੱਫ. ਕਾਂਸਟੇਬਲ ਸ਼ਨੀਵਾਰ ਰਾਤ ਨੂੰ ਆਪਣੇ ਘਰ ਦੇ ਬਾਥਰੂਮ 'ਚ ਸ਼ੱਕੀ ਹਾਲਾਤ 'ਚ ਫੰਦੇ ਨਾਲ ਲਟਕਦਾ ਮਿਲਿਆ। ਮੌਕੇ ਤੋਂ ਕੋਈ ਵੀ ਸੁਸਾਈਡ ਨੋਟ (ਖ਼ੁਦਕੁਸ਼ੀ ਪੱਤਰ) ਬਰਾਮਦ ਨਹੀਂ ਹੋਇਆ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਵਾਨ ਵੱਲੋਂ ਲਏ ਗਏ ਕਰਜ਼ੇ ਅਤੇ ਵਿੱਤੀ ਸਮੱਸਿਆਵਾਂ ਕਾਰਨ ਇਹ ਖ਼ੌਫ਼ਨਾਕ ਕਦਮ ਚੁੱਕੇ ਜਾਣ ਦਾ ਸ਼ੱਕ ਹੈ। ਸਥਾਨਕ ਪੁਲਸ ਨੇ ਖ਼ੁਦਕੁਸ਼ੀ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਕਾਨੂੰਨੀ ਜਾਂਚ ਜਾਰੀ ਹੈ।
ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ
NEXT STORY