ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਕਾਜ਼ੀਗੁੰਡ ਵਿਚ ਜੰਮੂ-ਸ਼੍ਰੀਨਗਰ ਦੇ ਰਾਸ਼ਟਰੀ ਰਾਜਮਾਰਗ 'ਤੇ ਮੰਗਲਵਾਰ ਵਾਲੇ ਦਿਨ ਉਸ ਸਮੇਂ ਹਫੜਾ-ਦਫ਼ੜੀ ਮਚ ਗਈ, ਜਦੋਂ ਇਕ ਟਰੱਕ ਅਤੇ ਅਰਧ ਸੈਨਿਕ ਸੀਆਰਪੀਐਫ ਦੇ ਇਕ ਮਿੰਟੀ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿਚ ਘੱਟੋ-ਘੱਟ 7 ਲੋਕ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਸੂਚਨਾ ਪੁਲਸ ਨੇ ਦਿੱਤੀ।
ਪੜ੍ਹੋ ਇਹ ਵੀ - ਵੱਡਾ ਪ੍ਰਸ਼ਾਸਨਿਕ ਫੇਰਬਦਲ: ਰਾਜਸਥਾਨ 'ਚ 26 IAS ਤੇ 53 RAS ਅਧਿਕਾਰੀਆਂ ਦੇ ਤਬਾਦਲੇ
ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਵਿਚ 5 ਸੀਆਰਪੀਐੱਫ ਦੇ 5 ਜਵਾਨ ਵੀ ਸ਼ਾਮਲ ਹਨ। ਅਧਿਕਾਰੀਂ ਨੇ ਦੱਸਿਆ ਕਿ ਕਾਜ਼ੀਗੁੰਡ ਖੇਤਰ ਦੇ ਲੇਵਡੋਰਾ ਵਿਖੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀਆਰਪੀਐਫ) ਦੀ ਇੱਕ ਗੱਡੀ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਚਾਰ ਅਧਿਕਾਰੀਆਂ ਸਮੇਤ ਪੰਜ ਸੀਆਰਪੀਐਫ ਜਵਾਨ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਟਰੱਕ ਦਾ ਡਰਾਈਵਰ ਅਤੇ ਆਪਰੇਟਰ ਵੀ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਪੜ੍ਹੋ ਇਹ ਵੀ - ਜਿਊਂਦੇ ਪੁੱਤਰ ਦਾ ਮਾਂ ਨੇ ਬਣਵਾ 'ਤਾ Death ਸਰਟੀਫਿਕੇਟ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤੀ ਜਲ ਸੈਨਾ ਦੀ ਵਧੇਗੀ ਤਾਕਤ, ਅਮਰੀਕਾ ਤੋਂ ਲੀਜ਼ 'ਤੇ ਲਏ ਜਾਣਗੇ 2 'ਸੀ ਗਾਰਡੀਅਨ' ਡਰੋਨ
NEXT STORY