ਇੰਟਰਨੈਸ਼ਨਲ ਡੈਸਕ- ਇਰਾਨ 'ਚ ਛਿੜੀ ਹੋਈ ਜੰਗ ਲਗਾਤਾਰ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਦੋਵਾਂ ਧਿਰਾਂ ਵੱਲੋਂ ਇਕ-ਦੂਜੇ 'ਤੇ ਤਾਬੜਤੋੜ ਹਮਲੇ ਜਾਰੀ ਹਨ, ਜਿਸ ਕਾਰਨ ਪੂਰੀ ਦੁਨੀਆ 'ਚ ਤੇਲ ਤੇ ਗੈਸ ਦੀ ਕਿੱਲਤ ਦੇਖੀ ਜਾ ਰਹੀ ਹੈ। ਇਸੇ ਦੌਰਾਨ ਰੂਸੀ ਡਾਇਰੈਕਟ ਇਨਵੈਸਟਮੈਂਟ ਫੰਡ (RDIF) ਦੇ ਸੀ.ਈ.ਓ. ਕਿਰੀਲ ਦਮਿਤਰੀਵ ਨੇ ਗਲੋਬਲ ਅਰਥਵਿਵਸਥਾ ਲਈ ਇੱਕ ਗੰਭੀਰ ਚਿਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਮੱਧ-ਪੂਰਬ ਵਿੱਚ ਚੱਲ ਰਹੀ ਜੰਗ ਹੋਰ ਤੇਜ਼ ਹੁੰਦੀ ਹੈ ਅਤੇ ਸਪਲਾਈ ਚੇਨ 'ਚ ਰੁਕਾਵਟ ਪੈਂਦੀ ਹੈ ਤਾਂ ਕੱਚੇ ਤੇਲ ਦੀਆਂ ਕੀਮਤਾਂ 150 ਡਾਲਰ ਪ੍ਰਤੀ ਬੈਰਲ ਦੇ ਇਤਿਹਾਸਕ ਪੱਧਰ ਨੂੰ ਛੂਹ ਸਕਦੀਆਂ ਹਨ।
ਦਮਿਤਰੀਵ ਅਨੁਸਾਰ, 'ਸਟ੍ਰੇਟ ਆਫ ਹਾਰਮੁਜ਼' ਦੇ ਰਸਤੇ ਵਿੱਚ ਕੋਈ ਵੀ ਰੁਕਾਵਟ ਵਿਸ਼ਵ ਤੇਲ ਸਪਲਾਈ ਦੇ 20 ਫ਼ੀਸਦੀ ਹਿੱਸੇ ਨੂੰ ਪ੍ਰਭਾਵਿਤ ਕਰੇਗੀ। ਉਨ੍ਹਾਂ ਕਿਹਾ ਕਿ ਬਾਜ਼ਾਰ ਇਸ ਸਮੇਂ ਬਹੁਤ ਹੀ ਨਾਜ਼ੁਕ ਮੋੜ 'ਤੇ ਹੈ ਅਤੇ ਕਿਸੇ ਵੀ ਵੱਡੀ ਫੌਜੀ ਕਾਰਵਾਈ ਦਾ ਨਤੀਜਾ ਤੇਲ ਦੀਆਂ ਕੀਮਤਾਂ ਵਿੱਚ ਅਚਾਨਕ ਉਛਾਲ ਦੇ ਰੂਪ ਵਿੱਚ ਨਿਕਲੇਗਾ। ਦਮਿਤਰੀਵ ਨੇ ਇਹ ਵੀ ਸੰਕੇਤ ਦਿੱਤਾ ਕਿ ਪੱਛਮੀ ਦੇਸ਼ਾਂ ਵੱਲੋਂ ਰੂਸੀ ਤੇਲ 'ਤੇ ਲਗਾਈਆਂ ਪਾਬੰਦੀਆਂ ਅਤੇ ਹੁਣ ਇਰਾਨ ਨਾਲ ਵਧ ਰਹੇ ਤਣਾਅ ਕਾਰਨ ਊਰਜਾ ਬਾਜ਼ਾਰ ਵਿੱਚ ਅਸ਼ਾਂਤੀ ਫੈਲ ਸਕਦੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ 150 ਡਾਲਰ ਦੀ ਕੀਮਤ ਗਲੋਬਲ ਪੱਧਰ 'ਤੇ ਮੰਦੀ ਨੂੰ ਸੱਦਾ ਦੇ ਸਕਦੀ ਹੈ।
ਇਹ ਵੀ ਪੜ੍ਹੋ- PM ਨੇਤਨਯਾਹੂ ਦੀ ਮੌਤ ਦੀਆਂ ਖ਼ਬਰਾਂ ਵਿਚਾਲੇ ਇਜ਼ਰਾਈਲੀ ਸਰਕਾਰ ਨੇ ਜਾਰੀ ਕੀਤਾ ਵੱਡਾ ਬਿਆਨ
ਉਨ੍ਹਾਂ ਅੱਗੇ ਕਿਹਾ ਕਿ ਰੂਸ ਲਗਾਤਾਰ ਓਪੇਕ (OPEC+) ਦੇਸ਼ਾਂ ਨਾਲ ਸੰਪਰਕ ਵਿੱਚ ਹੈ ਤੇ ਇਸ ਸੰਕਟ ਦੀ ਸਥਿਤੀ 'ਚ ਤੇਲ ਉਤਪਾਦਕ ਦੇਸ਼ਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ, ਪਰ ਮੌਜੂਦਾ ਭੂ-ਰਾਜਨੀਤਿਕ ਤਣਾਅ ਕੀਮਤਾਂ ਨੂੰ ਕੰਟਰੋਲ ਕਰਨਾ ਮੁਸ਼ਕਿਲ ਬਣਾ ਰਿਹਾ ਹੈ। ਜੇਕਰ ਤੇਲ ਦੀਆਂ ਕੀਮਤਾਂ 150 ਡਾਲਰ ਤੱਕ ਪਹੁੰਚਦੀਆਂ ਹਨ, ਤਾਂ ਭਾਰਤ ਵਰਗੇ ਦੇਸ਼ਾਂ ਲਈ ਇਹ ਵੱਡਾ ਝਟਕਾ ਹੋਵੇਗਾ ਜੋ ਆਪਣੀ ਲੋੜ ਦਾ 80 ਫ਼ੀਸਦੀ ਤੋਂ ਵੱਧ ਤੇਲ ਦਰਾਮਦ ਕਰਦੇ ਹਨ। ਇਸ ਨਾਲ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਨਾਲ-ਨਾਲ ਮਹਿੰਗਾਈ ਵਿੱਚ ਵੀ ਭਾਰੀ ਵਾਧਾ ਹੋ ਸਕਦਾ ਹੈ। ਕਿਰੀਲ ਦਮਿਤਰੀਵ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦੁਨੀਆ ਭਰ ਦੇ ਸ਼ੇਅਰ ਬਾਜ਼ਾਰ ਪਹਿਲਾਂ ਹੀ ਤੇਲ ਦੀ ਸਪਲਾਈ ਨੂੰ ਲੈ ਕੇ ਚਿੰਤਤ ਹਨ ਤੇ ਨਿਵੇਸ਼ਕਾਂ 'ਚ ਹਾਹਾਕਾਰ ਮਚੀ ਹੋਈ ਹੈ। ਅਜਿਹੇ 'ਚ ਇਸ ਤਰ੍ਹਾਂ ਦੇ ਬਿਆਨ ਬਾਜ਼ਾਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੇ ਹਨ।
ਇਹ ਵੀ ਪੜ੍ਹੋ- ਖ਼ਤਮ ਹੋ ਗਿਆ ਪੈਟਰੋਲ ! CarLess ਨਿਯਮ ਲਿਆਉਣ ਦੀ ਤਿਆਰੀ 'ਚ ਇਸ ਦੇਸ਼ ਦੀ ਸਰਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਗਲੇ 5-6 ਦਿਨਾਂ ਤੱਕ ਪਵੇਗਾ ਭਾਰੀ ਮੀਂਹ! ਕਈ ਸੂਬਿਆਂ 'ਚ ਗੜ੍ਹੇਮਾਰੀ ਤੇ ਤੂਫ਼ਾਨ ਦੀ ਚੇਤਾਵਨੀ
NEXT STORY