ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਜਬਲਪੁਰ ਸਥਿਤ ਮਸ਼ਹੂਰ ਬਰਗੀ ਡੈਮ ਵਿੱਚ ਵੀਰਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਸੈਲਾਨੀਆਂ ਨਾਲ ਭਰਿਆ ਇੱਕ ਕਰੂਜ਼ ਅਚਾਨਕ ਸੰਤੁਲਨ ਵਿਗੜਨ ਕਾਰਨ ਪਾਣੀ ਵਿੱਚ ਡੁੱਬ ਗਿਆ। ਇਸ ਹਾਦਸੇ ਵਿੱਚ ਹੁਣ ਤੱਕ 4 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਬਰਗੀ ਡੈਮ ਦੇ ਖਮਰੀਆ ਟਾਪੂ (Khamaria Island) ਦੇ ਨੇੜੇ ਵਾਪਰਿਆ। ਸ਼ੁਰੂਆਤੀ ਰਿਪੋਰਟਾਂ ਮੁਤਾਬਕ, ਜਿਸ ਵੇਲੇ ਇਹ ਹਾਦਸਾ ਹੋਇਆ, ਉਸ ਸਮੇਂ ਕਰੂਜ਼ ਵਿੱਚ 30 ਤੋਂ ਵੱਧ ਲੋਕ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿੱਚ ਆਏ ਤੇਜ਼ ਤੂਫਾਨ ਕਾਰਨ ਕਰੂਜ਼ ਆਪਣਾ ਸੰਤੁਲਨ ਗੁਆ ਬੈਠਾ ਅਤੇ ਡੁੱਬ ਗਿਆ। ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਮਿਲੀ ਜਾਣਕਾਰੀ ਅਨੁਸਾਰ ਜਬਲਪੁਰ ਵਿੱਚ ਹੋਏ ਇਸ ਦੁਖਦਾਈ ਹਾਦਸੇ ਬਾਰੇ ਪੁਲਸ ਨੇ ਜਾਣਕਾਰੀ ਦਿੱਤੀ ਹੈ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਅਚਾਨਕ ਆਏ ਤੂਫਾਨ ਕਾਰਨ ਕਰੂਜ਼ ਜਹਾਜ਼ ਪਲਟ ਗਿਆ। ਉਸ ਸਮੇਂ ਲਗਭਗ 35-40 ਲੋਕ ਸਵਾਰ ਸਨ। ਹੁਣ ਤੱਕ ਚਾਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। 18 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 15 ਤੋਂ 18 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਪੁਲਸ ਦੇ ਅਨੁਸਾਰ, ਲਾਪਤਾ ਲੋਕਾਂ ਨੂੰ ਲੱਭਣ ਲਈ ਬਚਾਅ ਕਾਰਜ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ
NEXT STORY