ਸ਼ਿਲਾਂਗ (ਵਾਰਤਾ): ਮੇਘਾਲਿਆ ਦੇ ਈਸਟ ਖਾਸੀ ਹਿਲਸ ਜ਼ਿਲ੍ਹੇ ਦੇ ਮਾਵਕਿਨਰਯੂ ਪਿੰਡ ਵਿਚ ਰਾਮਕ੍ਰਿਸ਼ਨ ਮਿਸ਼ਨ ਸਕੂਲ ਦੇ ਨਿਰਮਾਣ ਨੂੰ ਲੈ ਕੇ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਿੰਸਕ ਝੜਪ ਵਿਚ 6 ਲੋਕਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਸੋਮਵਾਰ ਨੂੰ ਕਰਫ਼ਿਊ ਲਗਾ ਦਿੱਤਾ ਗਿਆ, ਜੋ ਅਗਲੇ ਹੁਕਮਾਂ ਤਕ ਜਾਰੀ ਰਹੇਗਾ। ਪੁਲਸ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਘਟਨਾ ਉਸ ਵੇਲੇ ਸ਼ੁਰੂ ਹੋਈ, ਜਦੋਂ ਪਿੰਡ ਵਾਸੀ ਰਾਮਕ੍ਰਿਸ਼ਨ ਮਿਸ਼ਨ ਸਕੂਲ ਬਣਨ ਵਾਲੀ ਜਗ੍ਹਾ 'ਤੇ ਪਹੁੰਚੇ ਤੇ ਉੱਥੇ ਇਕ ਗੋਲ ਪੋਸਟ ਲਗਾਉਣ ਦੀ ਕੋਸ਼ਿਸ਼ ਕਰਨ ਲੱਗ ਪਏ। ਮਾਵਕਿਨਰਯੂ ਅਤੇ ਮਾਵਲੇਂ ਪਿੰਡ ਵਾਸੀਆਂ ਦਾ ਦਾਅਵਾ ਸੀ ਕਿ ਉਹ ਜ਼ਮੀਨ ਮਾਵਕਿਨਰਯੂ ਸਪੋਰਟਸ ਕਲੱਬ ਨੂੰ ਅਲਾਟ ਕੀਤੀ ਗਈ ਸੀ। ਹਾਲਾਂਕਿ ਸਰਕਾਰੀ ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਇਹ ਜ਼ਮੀਨ ਰਾਮਕ੍ਰਿਸ਼ਨ ਮਿਸ਼ਨ ਸਕੂਲ ਪ੍ਰਬੰਧਨ ਨੂੰ ਪਿੰਡ ਦੇ ਸਾਬਕਾ ਪ੍ਰਧਾਨ ਵੱਲੋਂ ਅਲਾਟ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਨ ਨੇ ਨਿਰਮਾਣ ਕਾਰਜ ਉਦੋਂ ਸ਼ੁਰੂ ਕੀਤਾ, ਜਦੋਂ ਗ੍ਰਾਮ ਪ੍ਰਧਾਨ ਵੱਲੋਂ ਇਸ ਜ਼ਮੀਨ 'ਤੇ ਸਕੂਲ ਨਿਰਮਾਣ ਲਈ NOC ਜਾਰੀ ਕੀਤਾ ਗਿਆ। ਪਿੰਡ ਵਾਸੀਆਂ ਦੇ ਇਸ ਦਾਅਵੇ ਅਤੇ ਸਰਕਾਰੀ ਧਿਰ ਵਿਚਾਲੇ ਵਿਵਾਦ ਇੰਨਾ ਵੱਧ ਗਿਆ ਕਿ ਸਥਿਤੀ ਕਾਬੂ ਤੋਂ ਬਾਹਰ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਵੱਲੋਂ ਪੁਲਸ 'ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ
ਇਸ ਦੌਰਾਨ ਛੇ ਲੋਕ ਜ਼ਖ਼ਮੀ ਹੋ ਗਏ। ਇਸ ਝੜਪ ਵਿਚ ਚਾਰ ਮਹਿਲਾ ਹਥਿਆਰਬੰਦ ਸ਼ਾਖਾ ਕਾਂਸਟੇਬਲ ਅਤੇ ਦੋ ਹੋਰ ਔਰਤਾਂ ਜ਼ਖਮੀ ਹੋ ਗਈਆਂ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਲਾਠੀਚਾਰਜ ਵੀ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਜ਼ਿਲ੍ਹਾ ਪੁਲਸ ਮੁਖੀ ਵਿਵੇਕ ਸੀਮ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਪੁਲਸ ਵਾਲਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਸ ਨੇ ਸੰਜਮ ਵਰਤਿਆ ਅਤੇ ਸਥਿਤੀ ਨੂੰ ਕਾਬੂ ਵਿਚ ਲਿਆਂਦਾ। ਉਨ੍ਹਾਂ ਨੇ ਕਿਹਾ, 'ਸਥਿਤੀ ਤਣਾਅਪੂਰਨ ਹੈ, ਪਰ ਹੁਣ ਕਾਬੂ ਵਿਚ ਹੈ।'
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ
ਇਸ ਦੌਰਾਨ, ਪੂਰਬੀ ਖਾਸੀ ਹਿਲਜ਼ ਦੀ ਜ਼ਿਲ੍ਹਾ ਮੈਜਿਸਟਰੇਟ ਰੋਸੇਟਾ ਮੈਰੀ ਕੁਰਬਾਹ ਨੇ ਕਰਫਿਊ ਲਗਾਉਂਦਿਆਂ ਕਿਹਾ ਕਿ ਇਹ ਕਰਫਿਊ ਭਾਰਤੀ ਸਿਵਲ ਸੁਰੱਖਿਆ ਕੋਡ (ਬੀ.ਐੱਨ.ਐੱਸ.ਐੱਸ) ਦੀ ਧਾਰਾ ਤਹਿਤ ਲਗਾਇਆ ਗਿਆ ਹੈ। ਇਹ ਫ਼ੈਸਲਾ ਰਾਮਕ੍ਰਿਸ਼ਨ ਮਿਸ਼ਨ ਸਕੂਲ ਦੇ ਨਿਰਮਾਣ ਅਧੀਨ ਸਥਾਨ 'ਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਭੰਨਤੋੜ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਲਿਆ ਗਿਆ। ਉਨ੍ਹਾਂ ਕਿਹਾ ਕਿ ਕਰਫ਼ਿਊ ਅਗਲੇ ਹੁਕਮਾਂ ਤਕ ਲਾਗੂ ਰਹੇਗਾ। ਘਟਨਾ ਤੋਂ ਬਾਅਦ, ਸਥਾਨਕ ਪ੍ਰਸ਼ਾਸਨ ਅਤੇ ਪੁਲਸ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਕਰਫਿਊ ਲਗਾਉਂਦੇ ਹੋਏ, ਜ਼ਿਲ੍ਹਾ ਮੈਜਿਸਟ੍ਰੇਟ ਨੇ ਇਲਾਕੇ ਦੇ ਨਾਗਰਿਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ ਤੇ ਜੰਮੂ-ਕਸ਼ਮੀਰ ’ਚ ਤਾਜ਼ਾ ਬਰਫ਼ਬਾਰੀ, ਯੈਲੋ ਅਲਰਟ ਜਾਰੀ
NEXT STORY