ਨਵੀਂ ਦਿੱਲੀ— ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਮਗਰੋਂ ਹੀ ਸੂਬੇ ਦੇ ਕਈ ਇਲਾਕਿਆਂ ਵਿਚ ਕਰਫਿਊ ਲਾ ਦਿੱਤਾ ਗਿਆ ਹੈ। ਜੰਮੂ ਵਿਚ ਪਾਕਿਸਤਾਨ ਵਿਰੋਧੀ ਹਿੰਸਕ ਵਿਖਾਵਿਆਂ ਦੇ ਮਗਰੋਂ ਸੋਮਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਕਰਫਿਊ ਜਾਰੀ ਰਿਹਾ। ਜੰਮੂ ਵਿਚ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਲਈ ਕੁਝ ਹਿੱਸਿਆਂ ਵਿਚ ਕਰਫਿਊ ਵਿਚ ਛੋਟ ਦਿੱਤੀ ਗਈ। ਸਥਾਨਕ ਅਧਿਕਾਰੀਆਂ ਅਨੁਸਾਰ ਸੋਮਵਾਰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਅਾਂ ਕਿਉਂਕਿ ਸਾਰੇ ਸ਼ਹਿਰ ਦੀਆਂ ਵਿੱਦਿਅਕ ਸੰਸਥਾਵਾਂ ਬੰਦ ਰਹੀਆਂ। ਜੰਮੂ ਦੇ ਡਿਪਟੀ ਕਮਿਸ਼ਨਰ ਰਮੇਸ਼ ਕੁਮਾਰ ਨੇ ਦੱਸਿਆ ਕਿ ਦੱਖਣੀ ਜੰਮੂ ਦੇ ਕੁਝ ਹਿੱਸਿਆਂ ਵਿਚ ਕਰਫਿਊ ਵਿਚ ਉਪਰੋਕਤ ਛੋਟ ਦਿੱਤੀ ਗਈ, ਹਾਲਾਂਕਿ ਡਿਗਿਆਨਾ ਸਮੇਤ ਹੋਰ ਇਲਾਕਿਆਂ ਵਿਚ ਛੋਟ ਨਹੀਂ ਦਿੱਤੀ ਗਈ।
ਤ੍ਰਿਣਮੂਲ ਕਾਂਗਰਸ ਦੇ ਪਾਰਸ਼ਦ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
NEXT STORY