ਸ਼ਿਮਲਾ (ਭਾਸ਼ਾ)- ਸ਼ੱਕੀ ਸਾਈਬਰ ਅਪਰਾਧੀਆਂ ਨੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਦਾ ਫਰਜ਼ੀ ਇੰਸਟਾਗ੍ਰਾਮ ਅਕਾਊਂਟ ਬਣਾਇਆ ਅਤੇ ਉਨ੍ਹਾਂ ਦੇ ਨਾਮ 'ਤੇ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਹੇ ਹਨ। ਰਾਜਪਾਲ ਨੇ ਦੱਸਿਆ ਕਿ ਕੁਝ ਬਦਮਾਸ਼ਾਂ ਨੇ ਉਨ੍ਹਾਂ ਦੇ ਨਾਮ ਦਾ ਫਰਜ਼ੀ ਅਕਾਊਂਟ ਬਣਾਇਆ ਹੈ ਅਤੇ ਉਨ੍ਹਾਂ ਦੇ ਨਾਮ ਦਾ ਇਸਤੇਮਾਲ ਕਰ ਕੇ ਪੈਸੇ ਦੀ ਮੰਗ ਕਰ ਰਹੇ ਹਨ।
ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕ ਰਹਿਣ ਅਤੇ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਨਹੀਂ ਕਰਨ ਨੂੰ ਕਿਹਾ। ਹਿਮਾਚਲ ਪ੍ਰਦੇਸ਼ ਪੁਲਸ ਨੇ ਪਹਿਲੇ ਹੀ ਸੰਬੰਧਤ ਅਧਿਕਾਰੀਆਂ ਨੂੰ ਸ਼ਿਕਾਇਤ ਦਰਜ ਕਰਨ ਤੋਂ ਬਾਅਦ ਇੰਸਟਾਗ੍ਰਾਮ ਅਕਾਊਂਟ ਨੂੰ ਬਲਾਕ ਕਰਨ ਲਈ ਕਿਹਾ ਹੈ। ਪਿਛਲੇ ਸਾਲ, ਸਾਈਬਰ ਅਪਰਾਧੀਆਂ ਨੇ ਖ਼ੁਦ ਨੂੰ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਵਰਗੇ ਸੀਨੀਅਰ ਨੇਤਾ ਅਤੇ ਨੌਕਰਸ਼ਾਹ ਦੱਸ ਕੇ ਮੈਡੀਕਲ ਐਮਰਜੈਂਸੀ ਸਥਿਤੀ ਦੇ ਨਾਮ 'ਤੇ ਲੋਕਾਂ ਨੂੰ ਠੱਗਣ ਦੀ ਕੋਸ਼ਿਸ਼ ਕੀਤੀ ਸੀ। ਪੁਲਸ ਅਧਿਕਾਰੀ ਅਨੁਸਾਰ, ਹਿਮਾਚਲ ਪ੍ਰਦੇਸ਼ 'ਚ ਪਿਛਲੇ 5 ਸਾਲਾਂ ਦੌਰਾਨ ਸਾਈਬਰ ਅਪਰਾਧ ਦੀ ਲਗਭਗ 18 ਹਜ਼ਾਰ ਸ਼ਿਕਾਇਤਾਂ ਮਿਲੀਆਂ। ਇਨ੍ਹਾਂ 'ਚੋਂ 50 ਫੀਸਦੀ ਸ਼ਿਕਾਇਤਾਂ ਵਿੱਤੀ ਧੋਖਾਧੜੀ ਨਾਲ ਸੰਬੰਧਤ ਹਨ।
'ਭਾਰਤ ਜੋੜੋ ਯਾਤਰਾ' ਦੀ ਸਮਾਪਤੀ ਮੌਕੇ ਬੋਲੇ ਰਾਹੁਲ- J&K 'ਚ ਮੈਨੂੰ ਗ੍ਰਨੇਡ ਨਹੀਂ, ਦਿਲ ਖੋਲ੍ਹ ਕੇ ਪਿਆਰ ਮਿਲਿਆ
NEXT STORY