ਮੁੰਬਈ- ਚੱਕਰਵਾਤ 'ਤੌਕਾਤੇ' ਬਾਰੇ ਭਾਰਤੀ ਮੌਸਮ ਵਿਗਿਆਨ ਵਿਭਾਗ (ਆਈ.ਐੱਮ.ਡੀ.) ਦੀ ਚਿਤਾਵਨੀ ਦੇ ਮੱਦੇਨਜ਼ਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸੂਬੇ ਦੇ ਤੱਟਵਰਤੀ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਸਥਿਤੀ ਨਾਲ ਨਜਿੱਠਣ ਲਈ ਚੌਕਸ ਰਹਿਣ ਅਤੇ ਤਿਆਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਵਲੋਂ ਸ਼ੁੱਕਰਵਾਰ ਦੇਰ ਰਾਤ ਜਾਰੀ ਬਿਆਨ 'ਚ ਠਾਕਰੇ ਦੇ ਹਵਾਲੇ ਤੋਂ ਕਿਹਾ ਗਿਆ,''ਚੌਕਸ ਰਹੋ ਅਤੇ ਜਿੱਥੇ ਵੀ ਜ਼ਰੂਰਤ ਪਵੇ ਬਚਾਅ ਮੁਹਿੰਮ ਚਲਾਓ।''
ਇਹ ਵੀ ਪੜ੍ਹੋ : ਕੋਰੋਨਾ ਕਾਲ 'ਚ ਬੇਵੱਸੀ ਦਾ ਦਰਦ, ਮਰੀਜ਼ਾਂ ਦੀ ਸੇਵਾ ਕਰ ਰਹੀਆਂ ਨਰਸਾਂ ਆਪਣੇ ਬੱਚਿਆਂ ਦੀ ਛੂਹ ਨੂੰ ਤਰਸੀਆਂ
ਠਾਕਰੇ ਨੇ ਕਿਹਾ ਕਿ ਇਸ ਚੱਕਰਵਾਤ ਦਾ ਅਸਰ ਪਾਲਘਰ, ਰਾਏਗੜ੍ਹ, ਰਤਨਾਗਿਰੀ, ਸਿੰਧੁਦੁਰਗ ਜ਼ਿਲ੍ਹਿਆਂ 'ਚ ਪੈ ਸਕਦਾ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਦੇ ਕੁਲੈਕਟਰਾਂ ਨੂੰ ਬਚਾਅ ਉਪਕਰਣ ਅਤੇ ਮਜ਼ਦੂਰ ਬਲ ਦੇ ਲਿਹਾਜ ਨਾਲ ਸਾਰੀ ਜ਼ਰੂਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਬਿਆਨ 'ਚ ਕਿਹਾ ਗਿਆ ਹੈ ਕਿ ਠਾਕਰੇ ਨੇ ਆਫ਼ਤ ਪ੍ਰਬੰਧਨ ਅਥਾਰਟੀ ਦੀ ਬੈਠਕ ਦੌਰਾਨ ਇਹ ਗੱਲ ਕਹੀ। ਚੱਕਰਵਾਤ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਹ ਬੈਠਕ ਹੋਈ।
ਇਹ ਵੀ ਪੜ੍ਹੋ : ਹਰਿਆਣਾ 'ਚ ਸ਼ਰਮਨਾਕ ਘਟਨਾ, 25 ਲੋਕਾਂ ਵੱਲੋਂ ਕੁੜੀ ਨਾਲ ਸਮੂਹਿਕ ਜਬਰ ਜ਼ਿਨਾਹ
ਭਾਰਤ ’ਚ 24 ਘੰਟਿਆਂ ’ਚ 3.26 ਲੱਖ ਨਵੇਂ ਮਾਮਲੇ, ਹੁਣ ਤੱਕ 2 ਕਰੋੜ ਤੋਂ ਵੱਧ ਮਰੀਜ਼ ਹੋਏ ਸਿਹਤਯਾਬ
NEXT STORY