ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੱਕਰਵਾਤ ਤੂਫਾਨ ‘ਯਾਸ’ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਐਤਵਾਰ ਨੂੰ ਬੈਠਕ ਕਰਨਗੇ, ਜਿਸ ਵਿਚ ਕਈ ਮੰਤਰੀ ਅਤੇ ਅਧਿਕਾਰੀ ਹਿੱਸਾ ਲੈਣਗੇ। ਬੈਠਕ ਵਿਚ ਗ੍ਰਹਿ ਮੰਤਰੀ ਤੋਂ ਇਲਾਵਾ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐੱਨ. ਡੀ. ਐੱਮ. ਏ.) ਦੇ ਨੁਮਾਇੰਦੇ ਅਤੇ ਦੂਰਸੰਚਾਰ, ਊਰਜਾ, ਸ਼ਹਿਰੀ ਹਵਾਬਾਜ਼ੀ ਅਤੇ ਧਰਤੀ ਵਿਗਿਆਨ ਮੰਤਰਾਲਿਆਂ ਦੇ ਸਕੱਤਰ ਵੀ ਹਿੱਸਾ ਲੈਣਗੇ।
ਭਾਰਤ ਮੌਸਮ ਵਿਗਿਆਨ ਮਹਿਕਮੇ ਨੇ ਦੱਸਿਆ ਕਿ ਬੰਗਾਲ ਦੀ ਖਾੜੀ ’ਚ ਬਣੇ ਘੱਟ ਦਬਾਅ ਦੇ ਖੇਤਰ ਦੇ ਚੱਕਰਵਾਤ ਤੂਫ਼ਾਨ ‘ਯਾਸ’ ਵਿਚ ਬਦਲਣ ਦੀ ਸੰਭਾਵਨਾ ਹੈ ਅਤੇ ਉਸ ਦੇ 26 ਮਈ ਨੂੰ ਪੱਛਮੀ ਬੰਗਾਲ ਅਤੇ ਓਡੀਸ਼ਾ ਤੱਟ ’ਤੇ ਪਹੁੰਚਣ ਦਾ ਅਨੁਮਾਨ ਹੈ। ਇਸ ਦੌਰਾਨ 155 ਤੋਂ ਲੈ ਕੇ 165 ਕਿਲੋਮੀਟਰ ਪ੍ਰਤੀ ਘੰਟੇ ਤੱਕ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਨਾਲ ਹੀ ਕਈ ਸੂਬਿਆਂ ਦੇ ਤੱਟੀ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਤੂਫਾਨ ਦੇ ਖ਼ਤਰੇ ਨੂੰ ਵੇਖਦੇ ਹੋਏ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਜ਼ਮੀਨ ਤੋਂ ਆਸਮਾਨ ਤੱਕ ਦਲਾਲਾਂ ਦਾ ਦਬਦਬਾ, ਏਅਰ ਐਂਬੂਲੈਂਸ ਰਾਹੀਂ ਮਰੀਜ਼ ਨੂੰ ਹਸਪਤਾਲ ਪਹੁੰਚਾਉਣ ਦਾ ਖਰਚਾ 25 ਲੱਖ
NEXT STORY