ਰਾਏਗੜ੍ਹ : ਛੱਤੀਸਗੜ੍ਹ ਦੇ ਰਾਏਗੜ੍ਹ ਸ਼ਹਿਰ ਦੇ ਲਾਲਟੰਕੀ ਇਲਾਕੇ ਦੇ ਬੋਹੀਦਰ ਪਾਰਾ ਵਿਖੇ ਸਥਿਤ ਸੁਭਾਸ਼ ਆਈਸ ਫੈਕਟਰੀ ਵਿੱਚ ਮੰਗਲਵਾਰ ਨੂੰ ਸਿਲੰਡਰ ਫਟਣ ਨਾਲ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਸ ਧਮਾਕੇ ਕਾਰਨ ਫੈਕਟਰੀ ਸੰਚਾਲਕ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਫੈਕਟਰੀ ਸੰਚਾਲਕ ਸੰਜੇ ਸਹਿਗਲ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਬੋਤਲ ਲੈਣ ਆਏ ਤਿੰਨ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ : ਪਤਨੀ ਦੇ ਮਾਂ ਬਣਨ ਤੋਂ ਪਹਿਲਾਂ ਹੀ ਕਰ 'ਤਾ ਵੱਡਾ ਕਾਂਡ, ਪਤੀ ਦੀ ਕਰਤੂਤ ਸੁਣ ਕੰਬ ਜਾਵੇਗੀ ਰੂਹ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਸਿਲੰਡਰ ਫਟਣ ਕਾਰਨ ਇੱਕ ਜ਼ੋਰਦਾਰ ਧਮਾਕਾ ਹੋਇਆ, ਜਿਸਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ। ਜਦੋਂ ਤੱਕ ਆਲੇ-ਦੁਆਲੇ ਦੇ ਲੋਕ ਕੁਝ ਸਮਝ ਸਕਦੇ, ਉਦੋਂ ਤੱਕ ਫੈਕਟਰੀ ਵਿੱਚ ਹਫ਼ੜਾ-ਦਫ਼ੜੀ ਮਚ ਗਈ ਸੀ। ਘਟਨਾ ਤੋਂ ਬਾਅਦ ਤਿੰਨ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦੀ ਖ਼ਬਰ ਮਿਲਦੇ ਹੀ ਸਿਟੀ ਕੋਤਵਾਲੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਤੇਜ਼ ਤੂਫ਼ਾਨ-ਮੀਂਹ ਨੇ ਮਚਾਈ ਤਬਾਹੀ : 7 ਲੋਕਾਂ ਦੀ ਮੌਤ, ਘਰਾਂ 'ਚ ਪਿਆ ਚੀਕ-ਚਿਹਾੜਾ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
'ਆਪਰੇਸ਼ਨ ਸਿੰਦੂਰ' ਰਾਹੀਂ ਅਸੀਂ ਅੱਤਵਾਦ ਖ਼ਿਲਾਫ਼ ਖਿੱਚੀ ਹੈ ਲਕਸ਼ਮਣ ਰੇਖਾ : CDS ਅਨਿਲ ਚੌਹਾਨ
NEXT STORY