ਨੈਸ਼ਨਲ ਡੈਸਕ- ਮੁੰਬਈ ਤੋਂ ਇਕ ਸਨਸਨੀਖੇਜ਼ ਖ਼ਬਰ ਮਿਲੀ ਹੈ, ਜਿੱਥੋਂ ਦੇ ਮਲਾਡ ਇਲਾਕੇ ਵਿੱਚ ਮੰਗਲਵਾਰ ਸਵੇਰੇ ਇੱਕ ਗੈਸ ਸਿਲੰਡਰ ਵਿੱਚ ਹੋਏ ਜ਼ੋਰਦਾਰ ਧਮਾਕੇ ਕਾਰਨ ਘੱਟੋ-ਘੱਟ 6 ਲੋਕ ਜ਼ਖ਼ਮੀ ਹੋ ਗਏ ਹਨ। ਨਗਰ ਨਿਗਮ ਦੇ ਅਧਿਕਾਰੀਆਂ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਮਲਾਡ (ਪੱਛਮ) ਦੇ ਮਾਲਵਣੀ ਇਲਾਕੇ ਵਿੱਚ ਭਾਰਤ ਮਾਤਾ ਸਕੂਲ ਦੇ ਨੇੜੇ ਸਥਿਤ ਇੱਕ ਚੌਲ ਵਿੱਚ ਵਾਪਰਿਆ, ਜਦੋਂ ਸਵੇਰੇ ਲਗਭਗ 9:25 ਵਜੇ ਇਕ ਗੈਸ ਸਿਲੰਡਰ 'ਚ ਧਮਾਕਾ ਹੋ ਗਿਆ। ਧਮਾਕੇ ਵਿੱਚ ਜ਼ਖ਼ਮੀ ਹੋਏ 6 ਲੋਕਾਂ ਨੂੰ ਸਥਾਨਕ ਨਿਵਾਸੀਆਂ ਨੇ ਤੁਰੰਤ ਹਸਪਤਾਲ ਪਹੁੰਚਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ ਤੇ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ।
ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ ਰੇਲਵੇ
NEXT STORY