ਝਾਂਸੀ- ਇਕ ਵਿਆਹੁਤਾ ਔਰਤ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਸੋਮਵਾਰ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਸਹੁਰਿਆਂ ਨੇ ਔਰਤ ਦੇ ਮਾਪਿਆਂ ਨੂੰ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਖੁਦਕੁਸ਼ੀ ਕਰ ਲਈ ਹੈ ਪਰ ਔਰਤ ਦੀ 5 ਸਾਲ ਦੀ ਧੀ ਨੇ ਕਾਗਜ਼ 'ਤੇ ਇਕ ਸਕੈੱਚ ਬਣਾਇਆ ਅਤੇ ਦੱਸਿਆ ਕਿ ਉਸ ਦੇ ਪਿਤਾ ਨੇ ਉਸ ਦੀ ਮਾਂ ਦਾ ਗਲਾ ਘੁੱਟ ਕੇ ਮਾਰਿਆ ਸੀ। ਪੁਲਸ ਨੇ ਇਸ ਘਟਨਾ ਸਬੰਧੀ ਮਾਮਲਾ ਦਰਜ ਕਰਕੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਪੂਰਾ ਮਾਮਲਾ ਉੱਤਰ ਪ੍ਰਦੇਸ਼ ਦੇ ਝਾਂਸੀ ਕੋਤਵਾਲੀ ਖੇਤਰ ਦੀ ਸ਼ਿਵ ਪਰਿਵਾਰ ਕਾਲੋਨੀ ਦਾ ਹੈ। ਪੁਲਸ ਸੁਪਰਡੈਂਟ, ਸਿਟੀ, ਗਿਆਨੇਂਦਰ ਕੁਮਾਰ ਸਿੰਘ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਸਿਟੀ ਕੋਤਵਾਲੀ ਖੇਤਰ ਦੀ ਪੰਚਵਟੀ ਕਲੋਨੀ 'ਚ ਰਹਿਣ ਵਾਲੀ ਇਕ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਤੋਂ ਬਾਅਦ ਮਾਮੇ ਪੱਖ ਨੇ ਕਤਲ ਦਾ ਸ਼ੱਕ ਪ੍ਰਗਟ ਕਰਦੇ ਹੋਏ ਹੰਗਾਮਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਦੋਂ ਤੱਕ ਸਹੁਰਿਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਪੋਸਟਮਾਰਟਮ ਨਹੀਂ ਹੋਣ ਦੇਣਗੇ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ, ਮਾਮਲਾ ਦਰਜ ਕੀਤਾ ਅਤੇ ਮੁੱਖ ਦੋਸ਼ੀ ਮ੍ਰਿਤਕਾ ਦੇ ਪਤੀ ਸੰਦੀਪ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ : 3 ਆਲੀਸ਼ਾਨ ਘਰਾਂ ਦਾ ਮਾਲਕ ਹੈ ਗਲੀ-ਗਲੀ ਪਾਪੜ ਵੇਚਣ ਵਾਲਾ, ਕਮਾਈ ਜਾਣ ਉੱਡ ਜਾਣਗੇ ਹੋਸ਼
ਮ੍ਰਿਤਕਾ ਸੋਨਾਲੀ ਦੇ ਪਿਤਾ ਸੰਜੀਵ ਤ੍ਰਿਪਾਠੀ ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਦੇ ਲਿਧੌਰਾ 'ਚ ਰਹਿੰਦਾ ਹੈ। ਉਸ ਨੇ ਦੱਸਿਆ ਕਿ 6 ਸਾਲ ਪਹਿਲੇ ਸੋਨਾਲੀ (28) ਦਾ ਵਿਆਹ ਸ਼ਹਿਰ ਦੇ ਕੋਤਵਾਲੀ ਖੇਤਰ 'ਚ ਰਹਿਣ ਵਾਲੇ ਸੰਦੀਸ਼ ਬੁਧੌਲੀਆ ਨਾਲ ਹੋਇਆ ਸੀ, ਜੋ ਕਿ ਮੈਡੀਕਲ ਰਿਪ੍ਰੇਜੇਂਟੇਟਿਵ ਹੈ। ਵਿਆਹ ਦੇ ਬਾਅਦ ਤੋਂ ਹੀ ਸਹੁਰੇ ਪਰਿਵਾਰ ਵਲੋਂ ਦਾਜ ਦੀ ਮੰਗ ਨੂੰ ਲੈ ਕੇ ਉਸ ਨੂੰ ਪਰੇਸ਼ਾਨ ਕਰਦੇ ਸਨ। ਤ੍ਰਿਪਾਠੀ ਅਨੁਸਾਰ, ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਵਾਇਆ ਸੀ ਅਤੇ ਸੋਨਾਲੀ ਨੂੰ ਪੇਕੇ ਲੈ ਆਏ ਸਨ। 2 ਸਾਲ ਪਿਤਾ ਦੇ ਘਰ ਰਹਿਣ ਤੋਂ ਬਾਅਦ ਦੋਸ਼ੀਆਂ ਨੇ ਪਿਛਲੇ ਦਿਨੀਂ ਸਮਝੌਤਾ ਕਰ ਲਿਆ ਅਤੇ ਸੋਨਾਲੀ ਨੂੰ ਝਾਂਸੀ ਲੈ ਆਏ। ਪਿਤਾ ਨੇ ਦੱਸਿਆ ਕਿ ਸੋਮਵਾਰ ਨੂੰ ਸਹੁਰੇ ਵਾਲਿਆਂ ਨੇ ਸੂਚਨਾ ਦਿੱਤਾ ਕਿ ਸੋਨਾਲੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਸੂਚਨਾ 'ਤੇ ਮੈਡੀਕਲ ਕਾਲਜ ਪਹੁੰਚੇ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਸੰਦੀਪ ਦੀ 5 ਸਾਲਾ ਧੀ ਦਰਸ਼ਿਕਾ ਨੂੰ ਰੋਂਦੇ ਹੋਏ ਦੱਸਿਆ ਕਿ ਪਾਪਾ ਨੇ ਮੰਮੀ ਨੂੰ ਗਲਾ ਘੁੱਟ ਕੇ ਮਾਰ ਦਿੱਤਾ। ਉਨ੍ਹਾਂ ਦੱਸਿਆ ਕਿ ਬੱਚੀ ਕਾਗਜ਼ 'ਤੇ ਸਕੈਚ ਬਣਾ ਕੇ ਘਟਨਾ ਨੂੰ ਦਿਖਾਉਣ ਦੀ ਕੋਸ਼ਿਸ਼ ਕਰਨ ਲੱਗੀ। ਇਸ ਤੋਂ ਬਾਅਦ ਦੋਵਾਂ ਪੱਖਾਂ ਵਿਚਾਲੇ ਵਿਵਾਦ ਹੋਣ ਲੱਗਾ। ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚੀ। ਘਟਨਾ ਦੇ ਸੰਬੰਧ 'ਚ ਪੁਲਸ ਨੇ ਪਤੀ ਸੰਦੀਪ ਬੁਧੌਲੀਆ, ਸੱਸ ਵਿਨੀਤਾ, ਜੇਠ ਕ੍ਰਿਸ਼ਨ ਕੁਮਾਰ ਬੁਧੌਲੀਆ ਸਮੇਤ ਕੁਝ ਅਣਪਛਾਤੇ ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਸੁਪਰਡੈਂਟ ਸਿੰਘ ਨੇ ਦੱਸਿਆ ਕਿ ਪਤੀ ਸੰਦੀਪ ਬੁਧੌਲੀਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਯਮੁਨਾ ’ਚ ਜ਼ਹਿਰ ਦਾ ਮਾਮਲਾ : ਕੇਜਰੀਵਾਲ ਸੋਨੀਪਤ ਅਦਾਲਤ 'ਚ ਨਹੀਂ ਹੋਏ ਪੇਸ਼
NEXT STORY